ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਇਕ ਵਿਅਕਤੀ ਦੀ ਮੌਤ

Tuesday, Jan 16, 2024 - 02:14 PM (IST)

ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਇਕ ਵਿਅਕਤੀ ਦੀ ਮੌਤ

ਅੱਚਲ ਸਾਹਿਬ (ਗੋਰਾ ਚਾਹਲ) - ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਊਧਨਵਾਲ ਦੇ ਇੰਚਾਰਜ ਜਗਦੀਸ਼ ਸਿੰਘ ਨੇ ਦੱਸਿਆ ਕਿ ਪਰਗਟ ਸਿੰਘ (50) ਪੁੱਤਰ ਸਵਿੰਦਰ ਸਿੰਘ ਵਾਸੀ ਭੱਟੀ ਵਾਲ ਜੋ ਕਿ ਆਪਣੇ ਮੋਟਰਸਾਈਕਲ ’ਤੇ ਬਟਾਲੇ ਦਵਾਈ ਲੈਣ ਜਾ ਰਿਹਾ ਸੀ ਤਾਂ ਕੰਡੀਲਾ ਮੋੜ ‘ਤੇ ਪਹੁੰਚਿਆਂ ਤਾਂ ਬਟਾਲਾ ਵੱਲੋਂ ਆਈ ਕਾਰ ਨੇ ਮੋਟਰਸਾਈਕਲ ਸਵਾਰ ਪਰਗਟ ਸਿੰਘ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਰਕੇ ਪਰਗਟ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੀ ਸ਼ਾਨਦਾਰ ਪ੍ਰਾਪਤੀ : ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਦੇਣ ’ਚ ਸੂਬੇ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਚੌਂਕੀ ਇੰਚਾਰਜ ਜਗਦੀਸ਼ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਚਾਲਕ ਨੂੰ ਪੁਲਸ ਨੇ ਕਾਬੂ ਕਰ ਕਾਰ ਨੂੰ ਜ਼ਬਤ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 


author

Anuradha

Content Editor

Related News