ਮੋਗਾ ਦੇ ਹਸਪਤਾਲ ''ਚ ਵਿਅਕਤੀ ਨੇ ਸ਼ੱਕੀ ਹਾਲਾਤ ''ਚ ਤੋੜਿਆ ਦਮ

Thursday, Jul 02, 2020 - 11:30 AM (IST)

ਮੋਗਾ ਦੇ ਹਸਪਤਾਲ ''ਚ ਵਿਅਕਤੀ ਨੇ ਸ਼ੱਕੀ ਹਾਲਾਤ ''ਚ ਤੋੜਿਆ ਦਮ

ਮੋਗਾ (ਗੋਪੀ) : ਮੋਗਾ ਦੇ ਇਕ ਨਿੱਜੀ ਹਸਪਤਾਲ 'ਚ 45 ਸਾਲਾਂ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਕੋਰੇਵਾਲਾ ਦੇ ਰਹਿਣ ਵਾਲੇ ਮ੍ਰਿਤਕ ਬਲਵਿੰਦਰ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਹਸਪਤਾਲ ਦੀ ਲਾਪਰਵਾਹੀ ਕਾਰਨ ਹੀ ਬਲਵਿੰਦਰ ਦੀ ਮੌਤ ਹੋਈ ਹੈ। ਮੌਕੇ 'ਤੇ ਪੁੱਜੇ ਸਿਟੀ-1 ਦੇ ਐਸ. ਐਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦੀ ਗਲਤ ਟੀਕਾ ਲੱਗਣ ਕਾਰਨ ਮੌਤ ਹੋਈ ਹੈ।

ਇਹ ਵੀ ਪੜ੍ਹੋ : ਡੀਜ਼ਲ-ਪੈਟਰੋਲ ਦੀਆਂ ਕੀਮਤਾਂ ’ਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਥਾਣਾ ਮੁਖੀ ਨੇ ਦੱਸਿਆ ਕਿ ਡਾਕਟਰਾਂ ਮੁਤਾਬਕ ਮ੍ਰਿਤਕ ਮਰੀਜ਼ ਦੀ ਸ਼ੂਗਰ ਘੱਟ ਸੀ, ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਧਾਰਾ-174 ਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ ਅਤੇ ਬਾਕੀ ਦੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਤਲਵੰਡੀ ਭਾਈ 'ਚ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ


author

Babita

Content Editor

Related News