ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਨੌਜਵਾਨ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, ਮੌਤ

07/20/2017 3:53:22 PM

ਨਾਭਾ— ਪੰਜਾਬ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਆਮ ਜਨਤਾ ਨੂੰ ਸਮੇਂ-ਸਮੇਂ 'ਤੇ ਸੁਚੇਤ ਕੀਤਾ ਜਾਦਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਅਵਾਰਾ ਪਸ਼ੂਆਂ ਨਾਲ ਹੋ ਰਹੀਆ ਦੁਰਘਟਨਾਵਾ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਇਨ੍ਹਾਂ ਕਰਕੇ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋਇਆ ਹੈ। ਇਸ ਤਰ੍ਹਾਂ ਦੀ ਦੁਰਘਟਨਾ ਵਾਪਰੀ ਨਾਭਾ ਬਲਾਕ ਦੇ ਪਿੰਡ ਬੋੜਾ ਵਿਖੇ, ਜਿੱਥੇ ਇਕ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਹਰਵਿੰਦਰ ਸਿੰਘ ਨਾਮੀ ਨੌਜਵਾਨ ਦੀ ਮੌਤ ਹੋ ਗਈ। ਹਰਵਿੰਦਰ ਨਾਭਾ ਦੀ ਗਲੈਕਸੋ ਫੈਕਟਰੀ ਵਿਚ ਰਾਤ ਦੀ ਡਿਊਟੀ ਕਰਕੇ ਅਪਣੇ ਪਿੰਡ ਮਾਝਾ ਜਾ ਰਿਹਾ ਸੀ। ਅਚਾਨਕ ਉਸ ਦੇ ਮੋਟਰਸਾਇਕਲ ਦੇ ਅੱਗੇ ਪਸ਼ੂ ਦੇ ਆਉਣ ਕਾਰਨ ਉਹ ਬੁਰੀ ਤਰ੍ਹਾਂ ਫੱਟੜ ਹੋ ਗਿਆ ਅਤੇ ਫੱਟੜ ਹਾਲਤ ਵਿਚ ਉਸ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਮੌਤ ਹੋ ਗਈ। ਇਕ ਮਹੀਨਾ ਪਹਿਲਾਂ ਹੀ ਹਰਵਿੰਦਰ ਦੇ ਪਿਤਾ ਦੀ ਮੌਤ ਹੋ ਹੋਈ ਸੀ। 20 ਦਿਨ ਪਹਿਲਾਂ ਹੀ ਅਪਣੇ ਪਿਤਾ ਦੀ ਨੌਕਰੀ 'ਤੇ ਲੱਗਾ ਸੀ। 
ਮ੍ਰਿਤਕ ਦੇ ਚਾਚਾ ਗੁਰਮੀਤ ਸਿੰਘ ਅਤੇ ਪਿੰਡ ਦੇ ਸਰਪੰਚ ਅਵਤਾਰ ਸਿੰਘ ਨੇ ਕਿਹਾ ਕਿ ਇਹ ਹਾਦਸਾ ਅਵਾਰਾ ਪਸ਼ੂ ਦੇ ਅੱਗੇ ਆਉਣ ਕਾਰਨ ਵਾਪਰਿਆ ਹੈ। ਜਦੋਂ ਅਸੀਂ ਹਸਪਤਾਲ ਵਿਚ ਪਹੁੰਚੇ ਤਾਂ ਹਰਵਿੰਦਰ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਤਫਤੀਸ਼ੀ ਅਧਿਕਾਰੀ ਮੋਹਰ ਸਿੰਘ ਨੇ ਕਿਹਾ ਕਿ ਹਰਵਿੰਦਰ ਸਿੰਘ ਦੀ ਰਾਤ ਨੂੰ ਡਿਊਟੀ ਤੋਂ ਬਾਅਦ ਘਰ ਜਾ ਰਿਹਾ ਸੀ ਤਾਂ ਅਚਾਨਕ ਮੋਟਰਸਾਇਕਲ ਅੱਗੇ ਅਵਾਰਾ ਪਸ਼ੂ ਆਉਣ ਕਾਰਨ ਉਸ ਦੀ ਮੋਤ ਹੋ ਗਈ। ਹਰਵਿੰਦਰ ਦੀ ਲਾਸ਼ ਪੋਸਟਮਾਰਟਮ ਕਰਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।


Related News