ਭਿਆਨਕ ਹਾਦਸੇ ਦੌਰਾਨ ਜ਼ਖਮੀ ਪਤੀ-ਪਤਨੀ ’ਚੋਂ ਪਤੀ ਦੀ ਮੌਤ

Saturday, Jul 04, 2026 - 11:29 AM (IST)

ਭਿਆਨਕ ਹਾਦਸੇ ਦੌਰਾਨ ਜ਼ਖਮੀ ਪਤੀ-ਪਤਨੀ ’ਚੋਂ ਪਤੀ ਦੀ ਮੌਤ

ਜ਼ੀਰਾ (ਗੁਰਮੇਲ ਸੇਖਵਾਂ) : ਟਰੱਕ ਯੂਨੀਅਨ ਜ਼ੀਰਾ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ’ਚ ਪਤੀ-ਪਤਨੀ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਪਤੀ ਦੀ ਮੌਤ ਹੋ ਗਈ। ਇਸ ਹਾਦਸੇ ਨੂੰ ਲੈ ਕੇ ਥਾਣਾ ਸਿਟੀ ਜ਼ੀਰਾ ਦੀ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨ ’ਤੇ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜ਼ੀਰਾ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਦਲਜੀਤ ਕੌਰ ਪਤਨੀ ਸਵ. ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 11 ਸ਼ਿਵ ਕਾਲੋਨੀ ਜ਼ੀਰਾ ਨੇ ਦੱਸਿਆ ਕਿ ਉਹ ਕੁੱਝ ਦਿਨ ਪਹਿਲਾਂ ਜਦੋਂ ਆਪਣੇ ਪਤੀ ਨਾਲ ਮੋਟਰਸਾਈਕਲ ’ਤੇ ਜ਼ੀਰਾ ਸ਼ਹਿਰ ਵੱਲ ਜਾ ਰਹੀ ਸੀ।

ਇਸ ਦੌਰਾਨ ਟਰੱਕ ਯੂਨੀਅਨ ਦੇ ਨੇੜੇ ਗੁਰਬੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਅਲੀਪੁਰ ਮੱਲਾਂ ਵਾਲਾ ਨੇ ਤੇਜ਼ ਰਫਤਾਰ ਤੇ ਲਾਪਰਵਾਹੀ ਨਾਲ ਆਪਣੀ ਸਕੋਡਾ ਕਾਰ ਚਲਾਉਂਦੇ ਉਨ੍ਹਾਂ ਦੇ ਮੋਟਰਸਾਈਕਲ ’ਚ ਮਾਰੀ ਤੇ ਇਸ ਹਾਦਸੇ ’ਚ ਉਹ ਦੋਵੇਂ ਜ਼ਖਮੀ ਹੋ ਗਏ ਅਤੇ ਉਸ ਦੇ ਪਤੀ ਲਖਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਸ ਵੱਲੋਂ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
 


author

Babita

Content Editor

Related News