ਮਾਤਮ ''ਚ ਬਦਲੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਤਿੰਨ ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਹਾਦਸੇ ''ਚ ਗਈ ਜਾਨ
Sunday, Sep 22, 2024 - 04:34 AM (IST)

ਗੜ੍ਹਦੀਵਾਲਾ (ਮੁਨਿੰਦਰ)- ਕਸਬੇ ਦੇ ਨਜ਼ਦੀਕੀ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਦੁਖ਼ਦਾਈ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਸ ਦਾ ਛੋਟਾ ਲੜਕਾ ਸੀ ਅਤੇ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ। ਉਥੇ ਉਹ ਨਾਨ ਫੂਡ ਐੱਲ.ਆਈ.ਸੀ. ਕੰਪਨੀ ਵਿਚ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਸਿੰਘ ਨੇ ਫੋਨ ’ਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਸ ਨੂੰ ਦੁਬਈ ਦਾ ਡਰਾਈਵਿੰਗ ਲਾਇਸੈਂਸ ਮਿਲ ਗਿਆ ਹੈ। ਇਸ ਗੱਲ ਨੂੰ ਲੈ ਕੇ ਲਖਵਿੰਦਰ ਸਿੰਘ ਅਤੇ ਪੂਰੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਸੀ।
ਇਹ ਵੀ ਪੜ੍ਹੋ- 3 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਖ਼ੌਫ਼ਨਾਕ ਅੰਤ ; ''ਸੌਰੀ ਮੇਰੀ ਜਾਨ... ਗੁੱਡਬਾਏ...'' ਲਿਖ ਮੁਕਾ ਲਈ ਜੀਵਨਲੀਲਾ
ਬੀਤੀ ਸ਼ਾਮ ਜਦੋਂ ਉਨ੍ਹਾਂ ਨੂੰ ਲਖਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲਖਵਿੰਦਰ ਸਿੰਘ ਦਾ ਸੜਕ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕਰਵਾਈ ਜਾਵੇ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਖਾਨਪੁਰ ਲਿਆਉਣ ਵਿਚ ਸਹਿਯੋਗ ਕੀਤਾ ਜਾਵੇ।
ਇਹ ਵੀ ਪੜ੍ਹੋ- ਵਿਅਕਤੀ ਨੇ ਘਰੋਂ ਬਾਹਰ ਚਲਾਇਆ ਚੱਕਰ, ਰਿਸ਼ਤਾ ਸਿਰੇ ਚੜ੍ਹਾਉਣ ਲਈ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e