ਰੋਜ਼ੀ-ਰੋਟੀ ਕਮਾਉਣ ਗਏ ਨਾਲ ਵਾਪਰ ਗਿਆ ਭਾਣਾ, ਵੈਲਡਿੰਗ ਦਾ ਕੰਮ ਕਰਦੇ ਸਮੇਂ ਹੋ ਗਈ ਮਿਸਤਰੀ ਦੀ ਦਰਦਨਾਕ ਮੌਤ

Sunday, Sep 15, 2024 - 08:21 PM (IST)

ਬੁਢਲਾਡਾ (ਬਾਂਸਲ)- ਨੇੜਲੇ ਪਿੰਡ ਰੰਘੜਿਆਲ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੈਲਡਿੰਗ ਦਾ ਕੰਮ ਕਰਨ ਵਾਲੇ ਇਕ ਮਿਸਤਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। 

ਮ੍ਰਿਤਕ ਸਤਵੀਰ ਖ਼ਾਨ ਸੱਤੂ ਦੀ ਪਤਨੀ ਜਸਵਿੰਦਰ ਕੌਰ ਨੇ ਪੁਲਸ ਨੂੰ ਦੱਸਿਆ ਕਿ ਸਤਵੀਰ, ਕੁਲਵਿੰਦਰ ਖ਼ਾਨ ਦੀ ਵਰਕਸ਼ਾਪ 'ਚ ਰਿਪੇਅਰ ਤੇ ਵੈਲਡਿੰਗ ਦਾ ਕੰਮ ਕਰਦਾ ਸੀ। ਇਸੇ ਦੌਰਾਨ ਉਹ ਜਦੋਂ ਉੱਥੇ ਕੰਮ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦੇ ਹੱਕ 'ਚ ਉਤਰੇ ਸੀਨੀਅਰ ਅਕਾਲੀ ਆਗੂ, ਕਿਹਾ- ''ਲੰਬੇ ਸਮੇਂ ਬਾਅਦ...''

ਇਸ ਘਟਨਾ ਤੋਂ ਬਾਅਦ ਥਾਣਾ ਬਰੇਟਾ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਨ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਮੰਦਭਾਗੀ ਖ਼ਬਰ ਦੇ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। 

ਇਹ ਵੀ ਪੜ੍ਹੋ- ਕੇਜਰੀਵਾਲ ਦੇ ਵਕੀਲ ਦਾ ਵੱਡਾ ਬਿਆਨ ; 'ਉਹ ਹਰ ਫ਼ਾਈਲ 'ਤੇ ਦਸਤਖ਼ਤ ਕਰ ਸਕਦੇ ਹਨ, ਸਿਰਫ਼ ਇਕ ਨੂੰ ਛੱਡ ਕੇ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News