ਮੋਹਾਲੀ ਤੋਂ ਬੁਰੀ ਖਬਰ, ''ਕੋਰੋਨਾ'' ਕਾਰਨ ਤੀਜੇ ਵਿਅਕਤੀ ਨੇ ਤੋੜਿਆ ਦਮ

05/08/2020 2:40:27 PM

ਮੋਹਾਲੀ (ਰਾਣਾ) : ਕੋਰੋਨਾ ਵਾਇਰਸ ਦਾ ਗੜ੍ਹ ਬਣੇ ਮੋਹਾਲੀ 'ਚ ਸ਼ੁੱਕਰਵਾਰ ਨੂੰ ਇਸ ਭਿਆਨਕ ਮਹਾਂਮਾਰੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ੀਰਕਪੁਰ ਦੇ ਰਹਿਣ ਵਾਲੇ 74 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਜ਼ੁਰਗ ਫੇਫੜਿਆਂ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਪੰਚਕੂਲਾ ਦੇ ਹਸਪਤਾਲ 'ਚ ਚੱਲ ਰਿਹਾ ਸੀ। ਦੱਸ ਦੇਈਏ ਕਿ ਮੋਹਾਲੀ 'ਚ ਕੋਰੋਨਾ ਕਾਰਨ ਹੋਈ ਇਹ ਤੀਜੀ ਮੌਤ ਹੈ, ਜਦੋਂ ਕਿ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈ ਇਹ 29ਵੀਂ ਮੌਤ ਹੈ। ਇਸ ਤੋਂ ਪਹਿਲਾਂ ਮੋਹਾਲੀ 'ਚ ਸ਼ੁੱਕਰਵਾਰ ਸਵੇਰੇ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਸੀ, ਜਿਸ ਨੇ ਬੱਚੇ ਨੂੰ ਜਨਮ ਦਿੱਤਾ ਸੀ। ਇਸ ਸਮੇਂ ਮੋਹਾਲੀ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 97 ਤੱਕ ਪੁੱਜ ਗਈ ਹੈ।

ਇਹ ਵੀ ਪੜ੍ਹੋ : ਮਾਛੀਵਾੜਾ 'ਚ ਕਿਸਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਕੋਈ ਟ੍ਰੈਵਲ ਹਿਸਟਰੀ ਨਹੀਂ

PunjabKesari
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 56,342 'ਤੇ ਪੁੱਜਾ
ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 56,342 ਹੋ ਗਈ ਹੈ, ਜਦੋਂ ਕਿ ਹੁਣ ਤੱਕ 1,886 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 103 ਲੋਕਾਂ ਦੀ ਮੌਤ ਹੋਈ ਹੈ ਅਤੇ ਇੰਫੈਕਸ਼ਨ ਦੇ 3,390 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਨੇ ਦੱਸਿਆ ਕਿ ਦੇਸ਼ 'ਚ 37,916 ਮਰੀਜ਼ਾਂ ਦਾ ਇਲਾਜ ਹੋ ਰਿਹਾ ਹੈ, ਜਦੋਂ ਕਿ 16,539 ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਇਕ ਵਿਅਕਤੀ ਦੇਸ਼ ਤੋਂ ਬਾਹਰ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ DGP ਸੈਣੀ ਖਿਲਾਫ 29 ਸਾਲ ਪੁਰਾਣੇ ਕੇਸ 'ਚ ਮਾਮਲਾ ਦਰਜ
ਇਹ ਵੀ ਪੜ੍ਹੋ : ਮੋਹਾਲੀ ਤੋਂ ਰਾਹਤ ਭਰੀ ਖਬਰ, 6 ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿੱਤੀ ਮਾਤ


Babita

Content Editor

Related News