ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ ਵਾਪਿਆ ਦਰਦਨਾਕ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
Sunday, Jun 14, 2026 - 06:51 PM (IST)
ਫਤਿਹਗੜ੍ਹ ਚੂੜੀਆਂ (ਸਾਰੰਗਲ , ਬਿਕਰਮਜੀਤ)- ਫਤਿਹਗੜ ਚੂੜੀਆਂ ਦੇ ਨਜ਼ਦੀਕੀ ਪਿੰਡ ਲਾਲਾਨੰਗਲ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਮੋਹਤਬਰ ਜਥੇ. ਹਰਜੀਤ ਸਿੰਘ ਲਾਲੇ ਨੰਗਲ ਨੇ ਦੱਸਿਆ ਕਿ ਜਤਿੰਦਰਬੀਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਲਾਲੇ ਨੰਗਲ ਕੁਝ ਮਹੀਨੇ ਪਹਿਲਾਂ ਹੀ ਆਪਣੀ ਪਤਨੀ ਅਤੇ ਛੋਟੇ ਬੱਚੇ ਨਾਲ ਕੈਨੇਡਾ ਤੋਂ ਵਾਪਸ ਆਪਣੇ ਪਿੰਡ ਆਇਆ ਸੀ ਅਤੇ ਇਮੀਗ੍ਰੇਸ਼ਨ ਦਾ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਉਨ੍ਹਾਂ ਕਿਹਾ ਕਿ ਬੀਤੇ ਦਿਨੀ ਜਤਿੰਦਰਬੀਰ ਸਿੰਘ ਦੇ ਖੇਤਾਂ ਵਾਲੇ ਟਿਊਬਵੈਲ ਦੀ ਬਿਜਲੀ ਨਹੀਂ ਆ ਰਹੀ ਸੀ ਅਤੇ ਜਦ ਜਤਿੰਦਰਬੀਰ ਸਿੰਘ ਆਪਣੇ ਘਰ ਦੇ ਨਜ਼ਦੀਕ ਲੱਗੇ ਟਰਾਂਸਫਾਰਮਰ ਨੂੰ ਬੰਦ ਕਰਨ ਲੱਗਾਂ ਤਾਂ ਅਚਾਨਕ ਉਸਨੂੰ ਜ਼ਬਰਦਸਤ ਕਰੰਟ ਲੱਗ ਗਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਜਤਿੰਦਰਬੀਰ ਸਿੰਘ ਆਪਣੇ ਪਿੱਛੇ ਮਾਤਾ ਪਿਤਾ ਅਤੇ ਚਾਰ ਭੈਣਾਂ ਤੋਂ ਇਲਾਵਾ ਪਤਨੀ ਇੰਦਰਬੀਰ ਕੌਰ ਅਤੇ ਢਾਈ ਸਾਲ ਦਾ ਬੇਟਾ ਰਾਜਬੀਰ ਸਿੰਘ ਛੱਡ ਗਿਆ ਹੈ। ਪਿੰਡ ਲਾਲੇ ਨੰਗਲ ਦੇ ਸ਼ਮਸ਼ਾਨਘਾਟ ਵਿਖੇ ਜਤਿੰਦਰਬੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
