ਰੇਲਗੱਡੀ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Wednesday, Jan 28, 2026 - 05:25 PM (IST)
ਬਠਿੰਡਾ (ਸੁਖਵਿੰਦਰ) : ਪਿੰਡ ਗੁਲਾਬਗੜ੍ਹ ਨੇੜੇ ਦਿੱਲੀ ਰੇਲਵੇ ਲਾਈਨ 'ਤੇ ਇੱਕ ਵਿਅਕਤੀ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ।
ਮ੍ਰਿਤਕ ਦੀ ਪਛਾਣ ਬਿੱਕਰ ਸਿੰਘ (52) ਪੁੱਤਰ ਨਰਾਇਣ ਸਿੰਘ ਵਾਸੀ ਘਸੋਖਾਨਾ ਵਜੋਂ ਹੋਈ ਹੈ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
