ਰੇਲਗੱਡੀ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

Tuesday, Feb 03, 2026 - 03:41 PM (IST)

ਰੇਲਗੱਡੀ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

ਬਠਿੰਡਾ (ਸੁਖਵਿੰਦਰ) : ਇੱਥੇ ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਜੀ. ਆਰ. ਪੀ. ਪੁਲਸ ਨੂੰ ਸੂਚਿਤ ਕੀਤਾ ਗਿਆ।

ਜੀ. ਆਰ. ਪੀ. ਪੁਲਸ ਦੀ ਪੜਤਾਲ ਤੋਂ ਬਾਅਦ ਸਹਾਰਾ ਵਲਾ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (42) ਪੁੱਤਰ ਗੁਰਮੀਤ ਸਿੰਘ ਵਾਸੀ ਗਿੱਲਪੱਤੀ ਵਜੋਂ ਹੋਈ। ਪੁਲਸ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ।


author

Babita

Content Editor

Related News