ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

Monday, May 04, 2026 - 10:42 AM (IST)

ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

ਬਠਿੰਡਾ (ਸੁਖਵਿੰਦਰ) : ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਹਾਊਸਫੈੱਡ ਕਾਲੋਨੀ ਦੇ ਪਿੱਛੇ ਰੇਲਵੇ ਪਟੜੀਆਂ ’ਤੇ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ, ਜਦੋਂ ਕਿ ਜੀ. ਆਰ. ਪੀ. ਏ. ਐੱਸ. ਆਈ. ਗੁਰਪਾਲ ਸਿੰਘ ਨੇ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜੋ ਉਸਦੀ ਪਛਾਣ ਕਰਨ ਵਿਚ ਮਦਦ ਕਰ ਸਕੇ।

ਪੁਲਸ ਜਾਂਚ ਤੋਂ ਬਾਅਦ ਸੰਗਠਨ ਦੇ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਲਾਸ਼ ਨੂੰ ਸੁਰੱਖਿਅਤ ਰੱਖ ਲਿਆ ਗਿਆ ਹੈ ਅਤੇ ਇਸਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
 


author

Babita

Content Editor

Related News