ਜਲੰਧਰ ''ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ

Monday, Jul 13, 2026 - 11:51 AM (IST)

ਜਲੰਧਰ ''ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ

ਜਲੰਧਰ (ਸੋਨੂੰ)- ਜਲੰਧਰ ਦੇ ਡਾ. ਬੀ. ਆਰ. ਅੰਬੇਡਕਰ ਚੌਕ 'ਤੇ ਟਰੱਕ ਦੀ ਟੱਕਰ ਨਾਲ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਤਨ ਸਿੰਘ ਵਜੋਂ ਹੋਈ ਹੈ, ਜੋਕਿ ਬਸਤੀ ਦਾਨਿਸ਼ਮੰਦਾਂ ਦਾ ਰਹਿਣ ਵਾਲਾ ਸੀ। ਹਾਦਸੇ ਮਗਰੋਂ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਰਤਨ ਸਿੰਘ ਸਾਈਕਲ 'ਤੇ ਸਵਾਰ ਹੋ ਕੇ ਨਕੋਦਰ ਚੌਕ ਵੱਲੋਂ ਲੰਘ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਟਾਇਰ ਉਸ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ: ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ! ਕਿਹਾ-ਬੰਦੇ ਦਾ ਪੁੱਤ ਬਣ ਕੇ...

PunjabKesari

ਘਟਨਾ ਸਮੇਂ ਚੌਰਾਹੇ 'ਤੇ ਮੌਜੂਦ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦੇ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਅਤੇ ਉਸ ਨੂੰ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਸ ਹਵਾਲੇ ਕਰ ਦਿੱਤਾ। ਥਾਣਾ ਡਿਵੀਜ਼ਨ ਨੰਬਰ 4 ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਹੀਰਾ ਲਾਲ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਇਕ ਪੁਲਸ ਟੀਮ ਮੌਕੇ 'ਤੇ ਪਹੁੰਚੀ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਮਗਰੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News