ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

Monday, Apr 27, 2026 - 12:55 PM (IST)

ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਬੁਢਲਾਡਾ (ਬਾਂਸਲ) : ਸਥਾਨਕ ਰੇਲਵੇ ਸਟੇਸ਼ਨ ਤੋਂ ਨਰਿੰਦਰਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਕ ਵਿਅਕਤੀ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੇਲਵੇ ਚੌਂਕੀ ਦੇ ਅਧਿਕਾਰੀ ਕੁਲਵੰਤ ਸਿੰਘ ਅਤੇ ਰਣਵੀਰ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਦੀ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਅਕਤੀ ਦਾ ਰੰਗ ਸਾਫ, ਲਬੂਤਰਾ ਚੇਹਰਾ, ਵਾਲ ਕੱਟੇ ਹੋਏ, ਪਤਲਾ ਸਰੀਰ ਕੱਦ 5 ਫੁੱਟ 8 ਇੰਚ ਉਮਰ ਕਰੀਬ 35 ਸਾਲ ਅਤੇ ਨੀਲੇ ਰੰਗ ਦੀ ਚੈਕਦਾਰ ਕਮੀਜ਼, ਨੀਲੇ ਗੁੜੇ ਰੰਗ ਦਾ ਲੋਅਰ ਪਾਏ ਹੋਏ ਸਨ।
 


author

Babita

Content Editor

Related News