ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

Sunday, Nov 01, 2026 - 11:15 AM (IST)

ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

ਜਲਾਲਾਬਾਦ (ਟੀਨੂੰ, ਸੁਮਿਤ, ਬਜਾਜ) : ਮੰਨੇਵਾਲਾ ਫਾਟਕ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਥਾਨਕ ਵਸਨੀਕ ਅਸ਼ੋਕ ਕੁਮਾਰ ਪੁੱਤਰ ਸਾਧੂ ਰਾਮ, ਵਾਸੀ ਬੈਕ ਸਾਈਡ ਕਮਿਊਨਿਟੀ ਹਾਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਵਾਲਮੀਕਿ ਭਾਈਚਾਰੇ ਨਾਲ ਸਬੰਧਿਤ ਸੀ ਅਤੇ ਸਫ਼ਾਈ ਕਰਮਚਾਰੀ ਵਜੋਂ ਕੰਮ ਕਰਦਾ ਸੀ।

ਉਹ ਸ਼੍ਰੀਗੰਗਾਨਗਰ ਤੋਂ ਚੱਲ ਕੇ ਚੰਡੀਗੜ੍ਹ ਵੱਲ ਜਾਣ ਵਾਲੀ ਯਾਤਰੀ ਰੇਲਗੱਡੀ ਜਦੋਂ ਮੰਨੇਵਾਲਾ ਫਾਟਕ ਨੇੜਿਓਂ ਲੰਘ ਰਹੀ ਸੀ ਤਾਂ ਅਸ਼ੋਕ ਕੁਮਾਰ ਉਸ ਦੀ ਲਪੇਟ ਵਿਚ ਆ ਗਿਆ। ਚਸ਼ਮਦੀਦਾਂ ਅਨੁਸਾਰ ਇਸ ਹਾਦਸੇ ਦੌਰਾਨ ਅਸ਼ੋਕ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਜੀ. ਆਰ. ਪੀ. ਪੁਲਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਕੀਤੀ। ਜੀ. ਆਰ. ਪੀ. ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਭੇਜਿਆ ਜਾ ਰਿਹਾ ਹੈ ਅਤੇ ਇਸ ਮਾਮਲੇ ’ਚ ਬੀ. ਐੱਨ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
 


author

Babita

Content Editor

Related News