ਚੰਡੀਗੜ੍ਹ 'ਚ ਮਾਰੂ ਹੋਣ ਲੱਗੀ ਠੰਡ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

Thursday, Dec 12, 2024 - 04:49 PM (IST)

ਚੰਡੀਗੜ੍ਹ 'ਚ ਮਾਰੂ ਹੋਣ ਲੱਗੀ ਠੰਡ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ 'ਚ ਹੱਡ ਚੀਰਵੀਂ ਠੰਡ ਹੁਣ ਮਾਰੂ ਹੋਣ ਲੱਗੀ ਹੈ। ਦਰਅਸਲ ਇੱਥੇ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਲਸੋਰਾ ਵਾਸੀ ਗੁੱਡੂ (26) ਮੰਗਲਵਾਰ ਨੂੰ ਨਰਸਰੀ 'ਚ ਬਣੇ ਸ਼ੈੱਡ 'ਚ ਹੀ ਸੌਂ ਗਿਆ ਸੀ। ਸਵੇਰੇ ਲੋਕਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੈਂਕ ਰਹਿਣਗੇ ਬੰਦ, ਛੇਤੀ-ਛੇਤੀ ਨਬੇੜ ਲਓ ਜ਼ਰੂਰੀ ਕੰਮ

ਦੱਸਿਆ ਜਾ ਰਿਹਾ ਹੈ ਕਿ ਗੁੱਡੂ ਸ਼ਰਾਬ ਪੀਣ ਦਾ ਆਦੀ ਸੀ ਅਤੇ ਨਰਸਰੀ 'ਚ ਹੀ ਰਹਿੰਦਾ ਸੀ। ਬੀਤੀ ਰਾਤ ਨਸ਼ੇ ਦੀ ਹਾਲਤ 'ਚ ਉਹ ਨਰਸਰੀ 'ਚ ਹੀ ਸੌਂ ਗਿਆ। ਬੁੱਧਵਾਰ ਸਵੇਰੇ ਲੋਕਾਂ ਨੇ ਦੇਖਿਆ ਕਿ ਉਹ ਗਰਮ ਕੱਪੜਿਆਂ ਦੇ ਸੀ ਅਤੇ ਉਸ ਦਾ ਸਰੀਰ ਪੂਰੀ ਤਰ੍ਹਾਂ ਆਕੜਿਆ ਪਿਆ ਸੀ।

ਇਹ ਵੀ ਪੜ੍ਹੋ : ਵਿਆਹ ਦੇ ਚੌਥੇ ਦਿਨ ਸੱਜਰੀ ਵਿਆਹੀ ਲਾੜੀ ਨਾਲ ਕਰ 'ਤਾ ਕਾਰਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਲੋਕਾਂ ਨੇ ਪੁਲਸ ਨੇ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ। ਸਿਹਤ ਵਿਭਾਗ ਵਲੋਂ ਵੀ ਕੜਾਕੇ ਦੀ ਠੰਡ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News