ਪੰਜਾਬ ''ਚ ਹੜ੍ਹ ਨਾਲ ਤਬਾਹੀ! ਬਿਆਸ ਦਰਿਆ ਦੇ ਹੜ੍ਹ ''ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
Wednesday, Aug 27, 2025 - 04:43 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਸਲੇਮਪੁਰ ਮੰਡ ਇਲਾਕੇ ਵਿਚ ਬਿਆਸ ਦਰਿਆ ਦੇ ਹੜ੍ਹ ਵਿਚ ਇਕ ਵਿਅਕਤੀ ਦੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਰੜਾ ਵਾਸੀ ਜੈਲਾ ਪੁੱਤਰ ਪਿਆਰਾ ਲਾਲ ਹਾਲ ਵਾਸੀ ਜਲਾਲਪੁਰ ਆਪਣੇ ਦੋ ਸਾਥੀਆਂ ਨਾਲ ਜਦੋਂ ਬਿਆਸ ਦਰਿਆ ਦੇ ਹੜ ਵਿਚ ਫਸੇ ਕੁਝ ਵਿਅਕਤੀਆਂ ਦੀ ਮਦਦ ਲਈ ਪਾਣੀ ਵਿਚ ਗਿਆ ਤਾਂ ਉਹ ਪਾਣੀ ਵਿਚ ਡੁੱਬ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਇਕ ਸਾਲ 'ਚ 17 ਹਜ਼ਾਰ ਫਰਜ਼ੀ ਬੈਂਕ ਖਾਤੇ ਖੁੱਲ੍ਹੇ, ਇਸ ਰਿਪੋਰਟ ਨੂੰ ਪੜ੍ਹ ਉੱਡਣਗੇ ਹੋਸ਼
ਸਵੇਰੇ 10 ਵਜੇ ਦੇ ਕਰੀਬ ਪਾਣੀ ਵਿਚ ਡੁੱਬੇ ਜੈਲਾ ਦੀ ਭਾਲ ਲਈ ਪਰਿਵਾਰ ਨੇ ਇਲਾਕਾ ਵਾਸੀਆਂ ਦੀ ਮਦਦ ਨਾਲ ਉੱਦਮ ਕੀਤਾ ਪਰ ਸਮੇਂ ਸਿਰ ਪ੍ਰਸ਼ਾਸਨ ਵੱਲੋਂ ਮਦਦ ਨਹੀਂ ਮਿਲਣ 'ਤੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਸ ਦੀ ਲਾਸ਼ ਨੂੰ ਦੁਪਹਿਰ 3 ਵਜੇ ਦੇ ਕਰੀਬ ਭਾਈ ਮਨਜੋਤ ਸਿੰਘ ਤਲਵੰਡੀ ਦੀ ਟੀਮ ਅਤੇ ਸਰਪੰਚ ਚਰਨਜੀਤ ਸਿੰਘ ਨਿੱਕੂ ਦੀ ਮਦਦ ਨਾਲ ਪਾਣੀ ਵਿੱਚੋ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਝਲਣੀ ਪੈ ਸਕਦੀ ਹੈ ਇਹ ਵੱਡੀ ਮੁਸੀਬਤ
ਇਸ ਮੌਕੇ ਮੌਜੂਦ ਬੀ. ਕੇ. ਯੂ. ਆਜ਼ਾਦ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਰੜਾ ਅਤੇ ਹੋਰਨਾਂ ਲੋਕਾਂ ਨੇ ਰੋਸ ਜਤਾਇਆ ਕਿ ਪ੍ਰਸ਼ਾਸਨ ਨੂੰ ਸਮੇਂ ਸਿਰ ਸੂਚਿਤ ਕਰਨ ਦੇ ਬਾਵਜੂਦ ਕਈ ਘੰਟਿਆਂ ਬਾਅਦ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚੀ। ਉਨ੍ਹਾਂ ਸਰਕਾਰ ਤੋਂ ਮ੍ਰਿਤਕ ਵਿਅਕਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਤੇ SDRF ਨੇ ਸਾਂਭਿਆ ਮੋਰਚਾ, ਸਕੂਲ ਬੰਦ, ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e