ਮਾਨਸਾ ਤੋਂ ਦੁਖ਼ਦਾਈ ਖ਼ਬਰ, ਬਿਜਲੀ ਦਾ ਕਰੰਟ ਲੱਗ ਕਾਰਨ ਵਿਅਕਤੀ ਦੀ ਮੌਤ
Monday, Nov 03, 2025 - 02:12 PM (IST)
ਮਾਨਸਾ (ਸੰਦੀਪ ਮਿੱਤਲ) : ਮਾਨਸਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਕਰੰਟ ਲੱਗਣ ਕਾਰਨ 32 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਸੁਰਿੰਦਰ ਸਿੰਘ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਉਰਫ਼ ਜੱਗੀ, ਦਲੇਲ ਸਿੰਘ ਵਾਲਾ ਦੇ ਰਹਿਣ ਵਾਲੇ ਅਜੀਤ ਸਿੰਘ ਦਾ ਪੁੱਤਰ ਸੀ ਅਤੇ ਇੱਕ ਪੇਸ਼ੇਵਰ ਮਿਸਤਰੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਨੂੰ ਲੈ ਕੇ ਚਿੰਤਾ ਭਰੀ ਖ਼ਬਰ! ਇਨ੍ਹਾਂ ਪਰਿਵਾਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਉਹ ਮਾਨਸਾ ਦੇ ਲਾਲੂਆਣਾ ਰੋਡ ਨੇੜੇ ਇੱਕ ਘਰ ਵਿੱਚ ਮੁੱਖ ਗੇਟ ਲਗਾ ਰਿਹਾ ਸੀ। ਉਸਨੇ ਇੱਕ ਲੋਹੇ ਦੀ ਰਾਡ ਚੁੱਕੀ ਅਤੇ ਰਾਡ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ, ਜਿਸ ਕਾਰਨ ਸੁਰਿੰਦਰ ਸਿੰਘ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹ ਦੀਆਂ ਰਸਮਾਂ ਵਿਚਾਲੇ ਮਚੀ ਹਾਹਾਕਾਰ! ਪੈਲਸ 'ਚੋਂ ਬਾਹਰ ਦੌੜਨ ਲੱਗੇ ਲੋਕ
ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਦੀ ਪਤਨੀ ਦੇ ਬਿਆਨ ਦੇ ਆਧਾਰ 'ਤੇ ਧਾਰਾ-194 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਸੁਰਿੰਦਰ ਸਿੰਘ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
