ਦੁੱਖਦਾਇਕ ਖ਼ਬਰ, ਦੋ ਮਹੀਨੇ ਪਹਿਲਾਂ ਕੈਨੇਡਾ ਗਏ ਰੋਪੜ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Sunday, Feb 05, 2023 - 06:11 PM (IST)

ਦੁੱਖਦਾਇਕ ਖ਼ਬਰ, ਦੋ ਮਹੀਨੇ ਪਹਿਲਾਂ ਕੈਨੇਡਾ ਗਏ ਰੋਪੜ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰੋਪੜ/ਕੈਨੇਡਾ (ਵਿਜੇ)- ਕੈਨੇਡਾ ਤੋਂ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਇਥੇ ਰੋਜ਼ੀ-ਰੋਟੀ ਦੀ ਭਾਲ ਲਈ ਪੰਜਾਬ ਦੇ ਰੋਪੜ ਤੋਂ ਗਏ ਇਕ ਵਿਅਕਤੀ ਦੀ ਦਿਲਾ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋਕਿ ਰੋਪੜ ਦੇ ਪਿੰਡ ਹੁਸੈਨਪੁਰ ਦਾ ਰਹਿਣ ਵਾਲਾ ਸੀ। ਉਕਤ ਵਿਅਕਤੀ ਦੇ ਦੋ ਬੱਚੇ ਹਨ।

ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿਵੇਂ ਹੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। ਪਰਿਵਾਰ ਵਾਲਿਆਂ  ਦਾ ਰੋ-ਰੋ ਕੇ ਬੁਰਾ ਹਾਲ ਹੈ।  ਇਥੇ ਇਹ ਵੀ ਦੱਸਣਯੋਗ ਹੈ ਕਿ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। 

ਇਹ ਵੀ ਪੜ੍ਹੋ :  ਭੁਲੱਥ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੌਕ 'ਤੇ ਮਨੀ ਐਕਸਚੇਂਜਰ ਤੋਂ ਲੁੱਟੇ 14 ਲੱਖ ਰੁਪਏ

 


author

shivani attri

Content Editor

Related News