ਜਲੰਧਰ-ਫਗਵਾੜਾ NH ''ਤੇ ਰੂਹ ਕੰਬਾਊ ਹਾਦਸਾ! ਨੌਜਵਾਨ ਦੀ ਮੌਤ, ਸਿਰ ਉਪਰੋਂ ਲੰਘਿਆ ਵਾਹਨ

Saturday, Mar 21, 2026 - 04:51 PM (IST)

ਜਲੰਧਰ-ਫਗਵਾੜਾ NH ''ਤੇ ਰੂਹ ਕੰਬਾਊ ਹਾਦਸਾ! ਨੌਜਵਾਨ ਦੀ ਮੌਤ, ਸਿਰ ਉਪਰੋਂ ਲੰਘਿਆ ਵਾਹਨ

ਜਲੰਧਰ (ਸੋਨੂੰ)- ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ 'ਤੇ ਚਹੇੜੂ ਪੁਲ ਨੇੜੇ ਇਕ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਬਿਆਸ ਤੋਂ ਆ ਰਹੇ ਸਨ। ਇਸ ਦੌਰਾਨ ਰਸਤੇ ਵਿਚ ਵਿਅਕਤੀ ਸੜਕ 'ਤੇ ਡਿੱਗਿਆ ਹੋਇਆ ਸੀ ਅਤੇ ਕੋਈ ਵੀ ਉਸ ਦੀ ਮਦਦ ਨਹੀਂ ਕਰ ਰਿਹਾ ਸੀ। ਉਨ੍ਹਾਂ ਆਪਣੀ ਗੱਡੀ ਰੋਕੀ ਅਤੇ ਉਸ ਦੀ ਮਦਦ ਕੀਤੀ। ਵਿਅਕਤੀ ਮੁਤਾਬਕ ਕੁਝ ਦੇਰ ਪਹਿਲਾਂ ਹੀ ਪੁਲਸ ਕਰਮਚਾਰੀ ਵੀ ਪਹੁੰਚੇ ਸਨ ਅਤੇ ਮਾਮਲੇ ਦੀ ਜਾਂਚ ਵਿਚ ਜੁਟ ਗਏ। ਅਮਨਦੀਪ ਸਿੰਘ ਨੇ ਕਿਹਾ ਕਿ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਇਕੱਲੇ ਰਹਿ ਗਏ ਬਜ਼ੁਰਗ ਮਾਪੇ, ਪਹਿਲਾਂ ਇਕ ਪੁੱਤ ਦੀ ਨਸ਼ੇ ਨਾਲ ਹੋਈ ਮੌਤ, ਹੁਣ ਦੂਜੇ ਦੀ ਵੀ ਗਈ ਜਾਨ

ਮ੍ਰਿਤਕ ਨੌਜਵਾਨ ਦੀ ਪਛਾਣ ਉਸ ਦੇ ਪਰਸ ਤੋਂ ਹੋਈ। ਮ੍ਰਿਤਕ ਦੀ ਪਛਾਣ ਵਿਸ਼ਾਲ ਵਜੋਂ ਹੋਈ ਜੋਕਿ ਜਲੰਧਰ ਦਾ ਰਹਿਣ ਵਾਲਾ ਸੀ। ਮ੍ਰਿਤਕ ਇੰਡੀਅਨ ਆਇਲ ਕੰਪਨੀ ਲਈ ਕੰਮ ਕਰਦਾ ਸੀ ਅਤੇ ਕੰਪਨੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸੜਕ ਸੁਰੱਖਿਆ ਫੋਰਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਹਸਪਤਾਲ ਲਿਜਾਇਆ ਗਿਆ। ਫਿਰ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਮੌਜੂਦ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਿਸ਼ਾਲ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

PunjabKesari

ਇਸ ਘਟਨਾ ਵਿਚ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਲੋਕ ਤਮਾਸ਼ਾ ਵੇਖਣ ਲਈ ਰੁਕ ਰਹੇ ਸਨ। ਥੋੜ੍ਹੀ ਦੇਰ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਫਗਵਾੜਾ ਸਿਵਲ ਹਸਪਤਾਲ ਲਿਜਾਇਆ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸ਼ੱਕ ਹੈ ਕਿ ਕਾਰ ਸਵਾਰ ਵੱਲੋਂ ਟੱਕਰ ਮਾਰਨ ਉਪਰੰਤ ਚਾਲਕ ਨੌਜਵਾਨ ਦੀ ਲਾਸ਼ ਦੇ ਉਪਰੋਂ ਲੰਘ ਗਿਆ। ਹਾਦਸੇ 'ਚ ਕੁਚਲਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਆਈ. ਓ. ਜਸਵਿੰਦਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News