ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ ਵੱਡੇ ਖ਼ੁਲਾਸੇ
Wednesday, Feb 25, 2026 - 12:56 PM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੀ ਜੇਲ੍ਹ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮਨੀਸ਼ ਵਜੋਂ ਹੋਈ ਹੈ। ਮਨੀਸ਼ ਨੂੰ ਮੌਕੇ ਉਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿੱਥੇ ਉਸ ਦੇ ਪਰਿਵਾਰ ਨੇ ਮਨੀਸ਼ ਦੇ ਇਲਾਜ 'ਚ ਦੇਰੀ ਹੋਣ ਕਾਰਨ ਮੌਤ ਹੋਣ 'ਤੇ ਜੇਲ੍ਹ ਪ੍ਰਸ਼ਾਸਨ 'ਤੇ ਵੱਡੇ ਇਲਜ਼ਾਮ ਲਗਾਏ।
ਜਾਣਕਾਰੀ ਦਿੰਦੇ ਹੋਏ ਮਨੀਸ਼ ਦੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਐੱਨ. ਡੀ. ਪੀ. ਸੀ. ਐਕਟ ਤਹਿਤ ਸਜ਼ਾ ਹੋਈ ਸੀ, ਜਿਸ ਦੀ ਉਹ ਸਜ਼ਾ ਕੱਟ ਰਿਹਾ ਸੀ ਅਤੇ ਅੱਜ ਸਵੇਰੇ ਉਸ ਨੂੰ ਜੇਲ੍ਹ ਦੇ ਲੈਂਡ ਲਾਈਨ ਫੋਨ ਤੋਂ ਫੋਨ ਆਇਆ ਕਿ ਉਸ ਦੇ ਭਰਾ ਦੀ ਸਿਹਤ ਖ਼ਰਾਬ ਹੈ । ਜਦੋਂ ਉਸ ਨੇ ਸਿਵਲ ਹਸਪਤਾਲ ਆ ਕੇ ਵੇਖਿਆ ਤਾਂ ਉਸ ਦੇ ਭਰਾ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ

ਉਨ੍ਹਾਂ ਕਿਹਾ ਕਿ ਕੱਲ੍ਹ ਉਸ ਦੇ ਭਰਾ ਦੀ ਉਸ ਨਾਲ ਗੱਲ ਹੋਈ ਸੀ ਅਤੇ ਉਸ ਨੂੰ ਕੋਈ ਵੀ ਦਿੱਕਤ ਨਹੀਂ ਸੀ। ਮਨੀਸ਼ ਦੇ ਰਿਸ਼ਤੇਦਾਰਾਂ ਨੇ ਵੀ ਜੇਲ੍ਹ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਟਾਈਮ ਨਾਲ ਕਿਸੇ ਵੀ ਮਰੀਜ਼ ਨੂੰ ਹਸਪਤਾਲ ਨਹੀਂ ਲਿਆਂਦਾ ਕਿਉਂਕਿ ਉਨ੍ਹਾਂ ਦੇ ਕੋਲ ਮੁਲਾਜ਼ਮਾਂ ਦੀ ਕਮੀ ਹੈ ਅਤੇ ਜਿਸ ਦੀ ਡਿਊਟੀ ਬਦਲਣੀ ਹੁੰਦੀ ਹੈ ਉਹ ਟਾਈਮ ਟਪਾਉਂਦਾ ਰਹਿੰਦਾ ਹੈ ਅਤੇ ਕਹਿੰਦਾ ਦੂਜੀ ਡਿਊਟੀ ਵਾਲਾ ਲੈ ਕੇ ਜਾਵੇਗਾ। ਮਨੀਸ਼ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਜਿੰਨੀ ਦੇਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਨੀ ਦੇਰ ਉਹ ਮਨੀਸ਼ ਦੀ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਦਰਦਨਾਕ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ ਦੀ ਭਿਆਨਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
