ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ

Friday, Sep 04, 2026 - 01:47 PM (IST)

ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ

ਲੋਹੀਆਂ ਖ਼ਾਸ (ਹਰਸ਼)- ਜਲੰਧਰ ਵਿਖੇ ਲੋਹੀਆਂ ਖ਼ਾਸ ਦੇ ਪਿੰਡ ਜਮਸ਼ੇਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਇਥੇ ਪਿੰਡ ਦੇ ਹੀ ਦੋ ਧੜਿਆਂ ਵਿਚਕਾਰ ਹੋਈ ਲੜਾਈ ਨੇ ਖ਼ੂਨੀ ਰੂਪ ਧਾਰ ਲਿਆ ਅਤੇ ਇਸ ਦੌਰਾਨ ਇਕ ਵਿਅਕਤੀ ਦੀ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਿੰਗਾਰਾ ਸਿੰਘ (45) ਵਜੋਂ ਹੋਈ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਮੌਕੇ 'ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਮ੍ਰਿਤਕ ਸ਼ਿੰਗਾਰਾ ਸਿੰਘ ਆਪਣੇ ਬੇਟੇ ਜਸ਼ਨਪ੍ਰੀਤ ਸਿੰਘ (18) 'ਤੇ ਹੋਏ ਅਚਾਨਕ ਹਮਲੇ ਨੂੰ ਘਰ ਦੇ ਬਾਹਰ ਛਡਵਾਉਣ ਲਈ ਆਇਆ ਸੀ। ਇਸ ਦੌਰਾਨ ਹਮਲਾਵਰਾਂ ਵੱਲੋਂ ਸ਼ਿੰਗਾਰਾ ਸਿੰਘ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਸੱਟ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ। ਇਸ ਮੌਕੇ ਥਾਣਾ ਐੱਸ. ਐੱਚ. ਓ. ਲੋਹੀਆਂ ਰਜਿੰਦਰ ਖਹਿਰਾ ਨੇ ਦੱਸਿਆ ਕਿ ਲਾਸ਼ ਕਬਜੇ 'ਚ ਲੈ ਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News