ਹੁਸ਼ਿਆਰਪੁਰ ਵਿਖੇ ਵਿਅਕਤੀ ਦੀ ਕੁੱਟਮਾਰ ਮਗਰੋਂ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼
Saturday, Jul 01, 2023 - 11:41 AM (IST)
 
            
            ਹੁਸ਼ਿਆਰਪੁਰ (ਅਮਰੀਕ, ਰਾਕੇਸ਼)- ਇਥੋਂ ਦੇ ਪਿੰਡ ਛਾਉਣੀ ਕਲਾਂ ਦੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੰਗਲਾ ਮੁਹੱਲੇ ਦੀਆਂ ਕੁਝ ਔਰਤਾਂ ਵੱਲੋਂ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਅਤੇ ਇਸ ਘਟਨਾ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਜਿਹੜੀਆਂ ਔਰਤਾਂ ਵੱਲੋਂ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਸੀ, ਉਨ੍ਹਾਂ ਨੇ ਜ਼ਬਰੀ ਕੋਈ ਜ਼ਹਿਰੀਲੀ ਚੀਜ਼ ਖਿਲਾਈ ਹੈ, ਜਿਸ ਕਾਰਨ ਉਕਤ ਵਿਅਕਤੀ ਦੀ ਮੌਤ ਹੋਈ ਹੈ।

ਮ੍ਰਿਤਕ ਦੀ ਪਛਾਣ ਜਸਵਿੰਦਰ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਪਿੰਡ ਛਾਉਣੀ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੀ ਪੁੱਤਰੀ ਮਨਜਿੰਦਰ ਨੇ ਹਸਪਤਾਲ ਵਿਚ ਦੱਸਿਆ ਕਿ ਪਿੰਡ ਛਾਉਣੀ ਕਲਾਂ ਪਿੰਡ ਬੰਗਲਾ ਦੀ ਰਹਿਣ ਵਾਲੀ ਇਕ ਔਰਤ ਅਤੇ ਉਸ ਦੀਆਂ 5 ਕੁੜੀਆਂ ਉਸ ਦੇ ਘਰ ਆਈਆਂ ਅਤੇ ਮੇਰੇ ਪਿਤਾ ਜਸਵਿੰਦਰ ਕੁਮਾਰ ’ਤੇ ਚੋਰੀ ਦਾ ਦੋਸ਼ ਲਾਇਆ ਅਤੇ ਆਪਣੇ ਨਾਲ ਲੈ ਗਈਆਂ। ਉਸ ਨੇ ਦੱਸਿਆ ਕਿ ਉਸ ਨੇ ਮੇਰੀ, ਮੇਰੇ ਪਿਤਾ ਅਤੇ ਮੇਰੀ ਦਾਦੀ ਦੀ ਕੁੱਟਮਾਰ ਵੀ ਕੀਤੀ।

ਉਸ ਨੇ ਦੋਸ਼ ਲਾਇਆ ਕਿ ਔਰਤ ਨੇ ਹੀ ਮੇਰੇ ਪਿਤਾ ਦੀ ਕੁੱਟਮਾਰ ਕਰਨ ਮਗਰੋਂ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ। ਜਿਸ ਉਪਰੰਤ ਪਰਿਵਾਰ ਵੱਲੋਂ ਜਸਵਿੰਦਰ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਬੀਤੇ ਦਿਨ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਇੰਚਾਰਜ ਲਵਕੇਸ਼ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।
ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ


ਇਹ ਵੀ ਪੜ੍ਹੋ- ਦੁਖ਼ਦਾਇਕ ਖ਼ਬਰ: ਮੁਕੇਰੀਆਂ ਦੇ 27 ਸਾਲਾ ਨੌਜਵਾਨ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਇਹ ਵੀ ਪੜ੍ਹੋ-ਨਿੱਜੀ ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਾਤ 'ਚ ਫੜੇ ਕੁੜੀਆਂ-ਮੁੰਡੇ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            