ਸ਼ੱਕੀ ਹਾਲਾਤ ’ਚ ਜਲੰਧਰ ਨਿਵਾਸੀ ਦੀ ਲੁਧਿਆਣਾ ਦੇ ਸਰਕਾਰੀ ਹਸਪਤਾਲ ''ਚ ਹੋਈ ਮੌਤ
Sunday, Feb 16, 2025 - 01:39 PM (IST)

ਜਲੰਧਰ (ਸ਼ੋਰੀ)- ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਸ਼ੱਕੀ ਹਾਲਾਤ ਵਿਚ ਇਲਾਜ ਅਧੀਨ ਇਕ ਵਿਅਕਤੀ, ਜੋਕਿ ਜਲੰਧਰ ਦਾ ਰਹਿਣ ਵਾਲਾ ਹੈ, ਦੀ ਮੌਤ ਹੋ ਗਈ ਹੈ। ਲੁਧਿਆਣਾ ਪੁਲਸ ਨੇ ਇਸ ਸਬੰਧੀ ਜਲੰਧਰ ਪੁਲਸ ਕਮਿਸ਼ਨਰੇਟ ਦੇ ਥਾਣਾ ਨੰ. 4 ਦੀ ਪੁਲਸ ਨੂੰ ਸੂਚਿਤ ਕੀਤਾ ਹੈ। ਥਾਣਾ ਨੰ. 4 ਦੇ ਐੱਸ. ਐੱਚ. ਓ. ਹਰਦੇਵ ਸਿੰਘ ਨੇ ਦੱਸਿਆ ਕਿ 11 ਫਰਵਰੀ ਨੂੰ ਵਿਅਕਤੀ, ਜਿਸ ਦੀ ਪਛਾਣ ਸੰਜੀਵ ਮਲਹੋਤਰਾ (ਲਗਭਗ 55 ਸਾਲ) ਨਿਵਾਸੀ ਸੈਦਾਂ ਗੇਟ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ-ਹਰਿਆਣਾ ਪੁਲਸ ਨੂੰ ਲੋੜੀਂਦਾ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਪੁਲਸ ਨੂੰ ਕੀਤਾ ਸੀ ਚੈਲੰਜ
ਉਹ ਹਸਪਤਾਲ ਦਾਖਲ ਹੋਇਆ ਅਤੇ ਉਸੇ ਦਿਨ ਰਾਤ ਲਗਭਗ 11 ਵਜੇ ਉਸ ਦੀ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਤੋਂ ਬਾਅਦ ਹੋਵੇਗਾ। ਫਿਲਹਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਨਾ ਲੱਗਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਮਾਲਾਮਾਲ ਹੋ ਗਏ ਪੰਜਾਬੀ, ਜਾਗੀ ਕਿਸਮਤ ਤੇ ਬਣੇ ਕਰੋੜਪਤੀ, ਪੂਰੀ ਖ਼ਬਰ 'ਚ ਪੜ੍ਹੋ ਵੇਰਵੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e