ਫਗਵਾੜਾ ਵਿਖੇ ਵਿਅਕਤੀ ਦੀ ਸ਼ੱਕੀ ਹਾਲਾਤ ''ਚ ਮੌਤ, ਕਮਰੇ ਵਿਚੋਂ ਮਿਲੀ ਲਾਸ਼
Friday, Aug 28, 2026 - 03:55 PM (IST)
ਫਗਵਾੜਾ (ਸੋਨੂੰ)- ਫਗਵਾੜਾ ਸ਼ਹਿਰ ਦੇ ਨਿਊ ਮਾਡਲ ਟਾਊਨ ਇਲਾਕੇ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਵਿਸ਼ਾਲ ਸ਼ਰਮਾ ਦੇ ਭਰਾ ਰਾਹੁਲ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਘਰ ਤੋਂ ਬਾਹਰ ਸੀ। ਇਸ ਦੌਰਾਨ ਭਤੀਜੇ ਨੇ ਉਪਰ ਕਮਰੇ ਵਿਚ ਵੇਖਿਆ ਕਿ ਉਸ ਦੇ ਪਿਤਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਇਸ ਘਟਨਾ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਉਜਾੜਿਆ ਘਰ! ਨੌਜਵਾਨ ਪੁੱਤ ਦੀ ਮੌਤ, ਦੋਸਤਾਂ ਨੇ ਖੇਤਾਂ 'ਚ ਦੱਬੀ ਲਾਸ਼

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਭਰਾ ਰਾਹੁਲ ਮੁਤਾਬਕ ਵਿਸ਼ਾਲ ਅਤੇ ਉਸ ਦੀ ਪਤਨੀ ਦਾ ਆਪਸ ਵਿਚ ਝਗੜਾ ਹੁੰਦਾ ਰਹਿੰਦਾ ਸੀ। ਥਾਣਾ ਇੰਚਾਰਜ ਅਮਨਦੀਪ ਕੌਰ ਨੇ ਕਿਹਾ ਕਿ ਉਸ ਨੂੰ ਕੰਟਰੋਲ ਰੂਮ ਤੋਂ ਵਿਅਕਤੀ ਦੀ ਖ਼ੁਦਕੁਸ਼ੀ ਬਾਰੇ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਉਸ ਨੇ ਘਟਨਾ ਵਾਲੀ ਥਾਂ 'ਤੇ ਜਾ ਕੇ ਜਾਂਚ ਕੀਤੀ ਤਾਂ ਗੁਆਂਢੀਆਂ ਨੇ ਉਸ ਨੂੰ ਦੱਸਿਆ ਕਿ ਪਤੀ-ਪਤਨੀ ਦਾ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਥਾਣਾ ਇੰਚਾਰਜ ਨੇ ਕਿਹਾ ਕਿ ਜਾਂਚ ਦੌਰਾਨ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ: ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
