ਗ਼ਰੀਬੀ ਨੇ ਬੁਝਾਇਆ ਘਰ ਦਾ ਚਿਰਾਗ, ਧੀ ਦਾ ਇਲਾਜ ਨਾ ਕਰਵਾ ਸਕਣ ਕਾਰਨ ਪਿਓ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
Friday, Dec 06, 2024 - 05:36 AM (IST)
ਮਾਨਸਾ (ਪਰਮਦੀਪ)- ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਤੇ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗਰੀਬੀ ਤੇ ਬੇਵਸੀ ਨੇ ਇਕ ਹੋਰ ਘਰ ਉਜਾੜ ਦਿੱਤਾ ਹੈ। ਅਸਲ 'ਚ ਸੁਰਿੰਦਰ ਸਿੰਘ ਨਾਂ ਦੇ ਇਕ ਵਿਅਕਤੀ ਨੇ ਆਪਣੀ ਧੀ, ਜੋ ਕਿ ਥੈਲੇਸੀਮੀਆ ਨਾਂ ਦੀ ਬੀਮਾਰੀ ਤੋਂ ਪੀੜਤ ਹੈ, ਦਾ ਇਲਾਜ ਨਾ ਕਰਵਾ ਸਕਣ ਦੀ ਆਪਣੀ ਬੇਵਸੀ ਦੇ ਕਾਰਨ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨਲੀਲਾ ਮੁਕਾ ਲਈ ਹੈ।
ਜੀ.ਆਰ.ਪੀ. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਵਿਅਕਤੀ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਉਸ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਸ ਪਿੱਛੋਂ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ।
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਮ੍ਰਿਤਕ ਸੁਰਿੰਦਰ ਸਿੰਘ ਦੇ ਭਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਦੇ 2 ਬੱਚੇ ਹਨ ਤੇ ਉਸ ਦੀ ਬੱਚੀ ਥੈਲੇਸੀਮੀਆ ਤੋਂ ਪੀੜਤ ਹੈ, ਜਿਸ ਦਾ ਇਲਾਜ ਕਾਫ਼ੀ ਮਹਿੰਗਾ ਹੈ। ਉਹ ਇਕ ਡਰਾਈਵਰ ਹੈ, ਜਿਸ ਕਾਰਨ ਉਸ ਦੇ ਘਰ ਦੀ ਹਾਲਤ ਵੀ ਕਾਫ਼ੀ ਖਸਤਾ ਹੈ ਤੇ ਉਹ ਆਪਣੀ ਧੀ ਦਾ ਇਲਾਜ ਨਾ ਕਰਵਾ ਸਕਣ ਕਾਰਨ ਵੀ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ।
ਉਸ ਨੇ ਅੱਗੇ ਕਿਹਾ ਕਿ ਸੁਰਿੰਦਰ ਦੇ ਘਰ ਦੀ ਹਾਲਤ ਬਹੁਤ ਖ਼ਰਾਬ ਹੈ ਤੇ ਉਹ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹੈ ਕਿ ਉਸ ਦੇ ਭਰਾ ਦੀ ਮੌਤ ਮਗਰੋਂ ਉਸ ਦੀ ਘਰੇਲੂ ਹਾਲਤ ਸੁਧਾਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇ ਤੇ ਉਸ ਦੀ ਧੀ ਦਾ ਇਲਾਜ ਕਰਵਾਇਆ ਜਾਵੇ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e