ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
Thursday, Sep 03, 2026 - 12:53 PM (IST)
ਚੰਡੀਗੜ੍ਹ (ਸੁਸ਼ੀਲ) : ਬੁੜੈਲ ’ਚ ਤਿੰਨ ਮੰਜ਼ਿਲਾ ਮਕਾਨ ਦੀ ਛੱਤ ’ਤੇ ਸੁੱਤਾ ਵਿਅਕਤੀ ਬੁੱਧਵਾਰ ਤੜਕੇ ਸ਼ੱਕੀ ਹਾਲਾਤਾਂ ’ਚ ਹੇਠਾਂ ਡਿੱਗ ਗਿਆ। ਖੂਨ ਨਾਲ ਲੱਥਪੱਥ ਹਾਲਤ ’ਚ ਪੁਲਸ ਉਸ ਨੂੰ ਸੈਕਟਰ-16 ਜਨਰਲ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਬੁੜੈਲ ਵਾਸੀ ਮੁੰਨਾ ਵਜੋਂ ਹੋਈ ਹੈ। ਮੁੰਨਾ ਆਟੋ ਚਲਾਉਂਦਾ ਸੀ। ਸੈਕਟਰ-34 ਥਾਣਾ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।
ਬੁੜੈਲ ਵਾਸੀ ਮੁੰਨਾ ਮੰਗਲਵਾਰ ਰਾਤ ਕੰਮ ਤੋਂ ਵਾਪਸ ਆ ਕੇ ਗਰਮੀ ਮੌਸਮ ਕਾਰਨ ਤਿੰਨ ਮੰਜ਼ਿਲਾ ਮਕਾਨ ਦੀ ਛੱਤ ’ਤੇ ਸੌਣ ਲਈ ਚਲਾ ਗਿਆ। ਸਵੇਰੇ ਕਰੀਬ ਪੰਜ ਵਜੇ ਜਦੋਂ ਉਹ ਉੱਠਿਆ ਤਾਂ ਅਚਾਨਕ ਛੱਤ ਤੋਂ ਹੇਠਾਂ ਡਿੱਗ ਗਿਆ। ਉਸ ਦੇ ਚੀਕਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆਏ। ਉਨ੍ਹਾਂ ਨੇ ਮੁੰਨਾ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਹੇਠਾਂ ਪਿਆ ਦੇਖਿਆ ਅਤੇ ਤੁਰੰਤ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ।
