ਨਹਿਰ ਦੇ ਪੁਲ ਤੋਂ ਪਾਣੀ ’ਚ ਡਿੱਗਿਆ ਵਿਅਕਤੀ, ਭਾਲ ਜਾਰੀ

Wednesday, Sep 23, 2026 - 01:28 PM (IST)

ਨਹਿਰ ਦੇ ਪੁਲ ਤੋਂ ਪਾਣੀ ’ਚ ਡਿੱਗਿਆ ਵਿਅਕਤੀ, ਭਾਲ ਜਾਰੀ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਦੇ ਸੁਜਾਨਪੁਰ ਵਿਖੇ ਨਹਿਰ ਦੇ ਪੁਲ ਤੋਂ ਕਰੀਬ 50 ਸਾਲਾ ਵਿਅਕਤੀ ਦੇ ਪਾਣੀ 'ਚ ਡਿੱਗ ਕੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਵਿਅਕਤੀ ਦੀ ਪਛਾਣ ਅਮਲੇ ਵਾਸੀ ਕਿਸ਼ੋਰੀ ਲਾਲ ਵਜੋਂ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕਿਸ਼ੋਰੀ ਲਾਲ ਰੋਜ਼ਾਨਾ ਦੀ ਤਰ੍ਹਾਂ ਨਹਿਰ ਦੇ ਕੰਢੇ ਸੈਰ ਕਰਨ ਲਈ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸੈਰ ਦੌਰਾਨ ਉਹ ਨਹਿਰ ਦੇ ਪੁਲ ’ਤੇ ਬੈਠਾ ਹੋਇਆ ਸੀ। ਇਸੇ ਦੌਰਾਨ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਿੱਛੇ ਵੱਲ ਨਹਿਰ ਵਿੱਚ ਜਾ ਡਿੱਗਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਨਹਿਰ ਵਿੱਚ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਖ਼ਬਰ ਲਿਖੇ ਜਾਣ ਤੱਕ ਲਾਪਤਾ ਵਿਅਕਤੀ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੱਧਰ ’ਤੇ ਵੀ ਉਸ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਨਹਿਰ ਵਿੱਚ ਪਾਣੀ ਦਾ ਵਹਾਅ ਹੋਣ ਕਾਰਨ ਭਾਲ ਕਰਨ ਵਾਲਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 


author

Babita

Content Editor

Related News