Punjab: ਫਰਾਂਸ ਤੋਂ ਛੁੱਟੀ ਆਇਆ ਵਿਅਕਤੀ ਸ਼ੱਕੀ ਹਾਲਾਤ 'ਚ ਲਾਪਤਾ! ਇਕ ਮਹੀਨੇ ਤੋਂ ਨਹੀਂ ਮਿਲਿਆ ਕੋਈ ਸੁਰਾਗ

Friday, Nov 21, 2025 - 02:56 PM (IST)

Punjab: ਫਰਾਂਸ ਤੋਂ ਛੁੱਟੀ ਆਇਆ ਵਿਅਕਤੀ ਸ਼ੱਕੀ ਹਾਲਾਤ 'ਚ ਲਾਪਤਾ! ਇਕ ਮਹੀਨੇ ਤੋਂ ਨਹੀਂ ਮਿਲਿਆ ਕੋਈ ਸੁਰਾਗ

ਗੋਰਾਇਆ (ਮੁਨੀਸ਼ )-ਫਰਾਂਸ ਤੋਂ ਆਇਆ ਇਕ ਐੱਨ. ਆਰ. ਆਈ. ਪਿਛਲੇ ਇਕ ਮਹੀਨੇ ਤੋਂ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਿਆ ਹੈ। ਉਸ ਦੀ ਪਤਨੀ ਮਨੀਸ਼ਾ ਵਾਸੀ ਗੋਰਾਇਆ ਨੇ ਹੁਣ ਮੀਡੀਆ ਰਾਹੀਂ ਅਤੇ ਪੰਜਾਬ ਪੁਲਸ ਤੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ ਆਪਣੇ ਪਤੀ ਦੀ ਭਾਲ ਦੀ ਮੰਗ ਕੀਤੀ ਹੈ। 
ਇਸ ਸਬੰਧੀ ਮਨੀਸ਼ਾ ਨੇ ਦੱਸਿਆ ਉਸ ਦਾ ਵਿਆਹ ਹਰਮੇਸ਼ ਲਾਲ ਵਾਸੀ ਸੰਧਵਾਂ ਜੋ ਫਰਾਂਸ ਵਿੱਚ ਸਿਟੀਜ਼ਨ ਹੈ, ਉਸ ਨਾਲ ਤਿੰਨ ਸਾਲ ਪਹਿਲਾਂ ਹੋਇਆ ਸੀ। ਉਸ ਦਾ ਪਤੀ ਛੁੱਟੀ ਆਇਆ ਹੋਇਆ ਸੀ ਅਤੇ ਦੋ ਅਕਤੂਬਰ ਨੂੰ ਉਸ ਨੇ ਵਾਪਸ ਜਾਣਾ ਸੀ। ਉਸ ਨੇ ਦੱਸਿਆ ਕਿ ਹਰਮੇਸ਼ ਘਰੋਂ ਬਾਜ਼ਾਰ ਗਿਆ ਪਰ ਵਾਪਸ ਨਹੀਂ ਆਇਆ। ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਦਾ ਕੁਝ ਵੀ ਪਤਾ ਨਹੀਂ ਲੱਗ ਰਿਹਾ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ! ਲੋਕਾਂ ਦੇ ਸੂਤੇ ਗਏ ਸਾਹ, ਫ਼ੈਲੀ ਦਹਿਸ਼ਤ

PunjabKesari

ਉਸ ਨੇ ਦੱਸਿਆ ਉਸ ਦੀ ਦੋ ਸਾਲ ਦੀ ਬੇਟੀ ਹੈ ਅਤੇ ਸੱਸ-ਸਹੁਰਾ ਵੀ ਬਜ਼ੁਰਗ ਹਨ। ਸਾਰਾ ਪਰਿਵਾਰ ਪਰੇਸ਼ਾਨ ਚੱਲ ਰਿਹਾ ਹੈ। ਉਸ ਦੀ ਸਵਿੱਫਟ ਗੱਡੀ ਅਤੇ ਮੋਟਰਸਾਈਕਲ ਦਾ ਵੀ ਕੁਝ ਨਹੀਂ ਪਤਾ ਲੱਗ ਰਿਹਾ। ਉਸ ਦਾ ਫੋਨ, ਪਾਸਪੋਰਟ ਘਰ ਹੀ ਪਏ ਹਨ। ਉਨ੍ਹਾਂ ਇਸ ਸਬੰਧੀ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਮੀਡੀਆ ਰਾਹੀਂ ਅਪੀਲ ਕਰਦੇ ਹੋਏ ਕਿਹਾ ਜੇਕਰ ਕਿਸੇ ਨੂੰ ਵੀ ਉਨ੍ਹਾਂ ਦੇ ਪਤੀ ਹਰਮੇਸ਼ ਬਾਰੇ ਪਤਾ ਲੱਗਦਾ ਹੈ ਤਾਂ ਉਹ ਬੰਗਾ ਪੁਲਸ ਨੂੰ ਜਾਂ ਮੋਬਾਇਲ ਨੰਬਰ 79739 54088 'ਤੇ ਜਾਣਕਾਰੀ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕੱਠੀਆਂ 5 ਛੁੱਟੀਆਂ ਦਾ ਐਲਾਨ! ਸਾਰੇ ਸਕੂਲ ਰਹਿਣਗੇ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News