ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ
Monday, Sep 07, 2026 - 06:59 PM (IST)
ਸੁਲਤਾਨਪੁਰ ਲੋਧੀ (ਧੰਜੂ)- ਸੁਨਹਿਰੀ ਭਵਿੱਖ ਲਈ ਆਬੂਧਾਬੀ ਗਏ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਚੌਧਰੀਆਂ ਦੇ ਇਕ ਗ਼ਰੀਬ ਪਰਿਵਾਰ ਨਾਲ ਸੰਬੰਧਤ ਸੁੱਖਾ ਪੁੱਤਰ ਬਾਵਾ (55) ਨਾਮ ਦਾ ਵਿਅਕਤੀ 14 ਮਹੀਨੇ ਪਹਿਲਾਂ ਆਬੂਧਾਬੀ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ, ਜਿਸ ਦੀ ਬੀਤੀ ਰਾਤ ਮੌਤ ਹੋ ਗਈ। ਇਸ ਸਬੰਧੀ ਜਦੋਂ ਸੁੱਖਾ ਦੇ ਪਿਤਾ ਬਾਵਾ ਅਤੇ ਪਤਨੀ ਮਨਜੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਸ ਨਾਲ ਕਮਰੇ 'ਚ ਰਹਿੰਦੇ ਹੋਰ ਬੰਦਿਆਂ ਨੇ ਜਾਣਕਾਰੀ ਦਿੱਤੀ ਕਿ ਪਹਿਲਾਂ ਦੀ ਤਰ੍ਹਾਂ ਕੰਮ ਤੋਂ ਆ ਕੇ ਰੋਟੀ ਖਾਧੀ ਅਤੇ ਫਿਰ ਕੁਝ ਭੈਣ-ਭਰਾਵਾਂ ਨੂੰ ਫੋਨ ਕੀਤਾ, ਜਿਸ ਤੋਂ ਬਾਅਦ ਚੁੱਪ ਜਿਹਾ ਹੋ ਗਿਆ, ਉਸ ਨੂੰ ਬੇਚੈਨੀ ਜਿਹੀ ਮਹਿਸੂਸ ਹੋਈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਸੁੱਖਾ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਮੌਤ ਹੋ ਗਈ। ਆਬੂਧਾਬੀ 'ਚ ਲਾਸ਼ ਮੋਰਚਰੀ ’ਚ ਰੱਖਵਾ ਦਿੱਤੀ ਗਈ ਹੈ। ਮੇਵਾ ਸਿੰਘ ਵਾਲੇ ਦੇ ਜਸਜੀਤ ਸਿੰਘ ਨੇ ਦੱਸਿਆ ਕਿ ਸੁੱਖਾ ਬਹੁਤ ਹੀ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਜਿਸ ਕਾਰਨ ਉਹ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਲਈ ਆਬੂਧਾਬੀ ਗਿਆ ਸੀ। ਉਨ੍ਹਾਂ ਕਿਹਾ ਕਿ ਸੁੱਖੇ ਦੀ ਲਾਸ਼ ਤਲਵੰਡੀ ਚੌਧਰੀਆਂ ਲਿਆਉਣ ਲਈ ਪੇਪਰ ਤਿਆਰ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
