ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
Sunday, Oct 25, 2026 - 04:22 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਰੜਾ ਨਾਲ ਸਬੰਧਤ ਇਕ ਵਿਅਕਤੀ ਦੀ ਅਮਰੀਕਾ ’ਚ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਰਾਜਾ (40) ਪੁੱਤਰ ਰੌਸ਼ਨ ਸਿੰਘ ਵਜੋਂ ਹੋਈ ਹੈ। ਨਵਦੀਪ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਉਹ ਲਗਭਗ 4 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਇੰਡਿਆਨਾ 'ਚ ਰਹਿੰਦਾ ਸੀ ਅਤੇ ਟੈਕਸੀ ਚਲਾਉਂਦਾ ਸੀ। ਮੌਤ ਦੀ ਖ਼ਬਰ ਸੁਣ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ।
ਇਹ ਵੀ ਪੜ੍ਹੋ: ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਬੀਮਾਰੀ 'ਤੇ ਭਰਾ ਨੇ ਤੋੜੀ ਚੁੱਪੀ! ਹਸਪਾਤਲ ਤੋਂ ਵਾਇਰਲ ਵੀਡੀਓ ਬਾਰੇ ਖੋਲ੍ਹਿਆ ਵੱਡਾ ਰਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
