ਆਹ ਤਾਂ ਹੱਦ ਹੀ ਹੋ ਗਈ ! ਸਰਕਾਰੀ ਸਕੂਲ ਦਾ ਮੇਨ ਗੇਟ ਹੀ ਹੋ ਗਿਆ ''ਗਾਇਬ''
Tuesday, Dec 03, 2024 - 06:17 AM (IST)
ਅੱਪਰਾ (ਅਜਮੇਰ)- ਦਿਨੋਂ-ਦਿਨ ਚੋਰਾਂ ਦੇ ਹੌਂਸਲੇ ਵਧਦੇ ਹੀ ਜਾ ਰਹੇ ਹਨ। ਆਏ ਦਿਨ ਕੋਈ ਨਾ ਕੋਈ ਚੋਰੀ ਦੀ ਵਾਰਦਾਤ ਸਾਹਮਣੇ ਆ ਹੀ ਜਾਂਦੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਤਾਂ ਹੱਦ ਹੀ ਕਰ ਦਿੱਤੀ ਹੈ।
ਤਾਜ਼ਾ ਮਾਮਲਾ ਨਜ਼ਦੀਕੀ ਪਿੰਡ ਖਾਨਪੁਰ ਦਾ ਹੈ, ਜਿੱਥੋਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਇਥੋਂ ਦਾ ਕਾਫੀ ਭਾਰਾ ਲੋਹੇ ਦਾ ਗੇਟ ਹੀ ਚੋਰੀ ਕਰ ਲਿਆ।
ਇਹ ਵੀ ਪੜ੍ਹੋ- ਨਰਗਿਸ ਫ਼ਾਖ਼ਰੀ ਦੀ ਭੈਣ ਹੋਈ Arrest, Ex-Boyfriend ਤੇ ਉਸ ਦੀ Girlfriend ਦੇ ਕਤਲ ਦਾ ਲੱਗਾ ਇਲਜ਼ਾਮ
ਸਕੂਲ ਇੰਚਾਰਜ ਮੈਡਮ ਆਸਥਾ ਨੇ ਦੱਸਿਆ ਇਸ ਸਕੂਲ ’ਚ ਪਹਿਲਾਂ ਵੀ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਪੁਲਸ ਚੌਕੀ ਅੱਪਰਾ ਨੂੰ ਦਰਖ਼ਾਸਤ ਦੇ ਦਿੱਤੀ ਗਈ ਹੈ, ਜਿਸ ਉਪਰੰਤ ਇਕ ਪੁਲਸ ਅਧਿਕਾਰੀ ਨੇ ਆ ਕੇ ਮੌਕਾ ਦੇਖਿਆ।
ਘਟਨਾ ਦੀ ਖ਼ਬਰ ਸੁਣਦਿਆਂ ਆਸ-ਪਾਸ ਦੇ ਪਿੰਡਾਂ ਤੋਂ ਪਹੁੰਚੇ ਮੋਹਤਬਰਾਂ ਨੇ ਵੀ ਦੱਸਿਆ ਕਿ ਪਿੰਡ ਖਾਨਪੁਰ ਅਤੇ ਆਸ-ਪਾਸ ਦੇ ਪਿੰਡਾਂ ’ਚ ਚੋਰੀ ਦੀਆਂ ਵਾਰਦਾਤਾਂ ਬਹੁਤ ਵਧ ਰਹੀਆਂ ਹਨ, ਜਿਨ੍ਹਾਂ ਨੂੰ ਰੋਕਣਾ ਪੁਲਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ।
ਇਹ ਵੀ ਪੜ੍ਹੋ- ਸ਼ਮਸ਼ਾਨਘਾਟ 'ਚ ਹੋਏ ਨੌਜਵਾਨ ਦੇ ਕਤਲ ਮਾਮਲੇ 'ਚ ਸਭ ਤੋਂ ਵੱਡਾ ਖੁਲਾਸਾ, 'ਤਾਏ' ਨੇ ਹੀ ਰਚਿਆ ਪੂਰਾ 'ਕਤਲਕਾਂਡ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e