ਸਖ਼ਤੀ ਦੇ ਬਾਵਜੂਦ ਵੀ ਨਹੀਂ ਹਟ ਰਹੇ ਲੋਕ ! ਚਾਈਨਾ ਡੋਰ ਨੇ ਵੱਢਿਆ ਇਕ ਹੋਰ ਨੌਜਵਾਨ ਦਾ ਮੂੰਹ, ਲੱਗੇ 50 ਟਾਂਕੇ
Monday, Feb 03, 2025 - 01:50 AM (IST)
ਖੰਨਾ (ਜ.ਬ.)- ਪੰਜਾਬ 'ਚ ਪ੍ਰਸ਼ਾਸਨ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਵੀ ਲੋਕ ਚਾਈਨਾ ਡੋਰ ਦਾ ਇਸਤੇਮਾਲ ਕਰਨਾ ਬੰਦ ਨਹੀਂ ਕਰ ਰਹੇ। ਇਸ ਕਾਰਨ ਕਈ ਲੋਕ ਜ਼ਖ਼ਮੀ ਹੋ ਚੁੱਕੇ ਹਨ, ਜਦਕਿ ਕਈ ਲੋਕਾਂ ਨੂੰ ਆਪਣੀ ਜਾਨ ਤੋਂ ਹੀ ਹੱਥ ਧੋਣਾ ਪਿਆ ਹੈ।
ਅਜਿਹਾ ਹੀ ਇਕ ਮਾਮਲਾ ਖੰਨਾ ਦੇ ਸ਼ਹਿਰ ਸਮਰਾਲਾ ਤੋਂ ਆ ਰਿਹਾ ਹੈ, ਜਿੱਥੇ ਬਸੰਤ ਮੌਕੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਨੌਜਵਾਨ ਨੂੰ ਖੂਨ ਨਾਲ ਲੱਥਪਥ ਹਾਲਤ ਵਿਚ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੇ ਮੂੰਹ ’ਤੇ 50 ਟਾਂਕੇ ਲੱਗੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਿਆ ਵੱਡਾ ਐਨਕਾਊਂਟਰ, ਬਦਮਾਸ਼ਾਂ ਦੀ ਫਾਇਰਿੰਗ ਮਗਰੋਂ ਪੁਲਸ ਨੇ ਵੀ ਚਲਾ'ਤੀਆਂ ਗੋਲ਼ੀਆਂ
ਜ਼ਖਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਢੋਲਣਮਾਜਰਾ ਮੋਰਿੰਡਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਇਸ ਦੌਰਾਨ ਉਹ ਅਚਾਨਕ ਡੋਰ ਦੀ ਲਪੇਟ ਵਿਚ ਆ ਗਿਆ ਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਬਸੰਤ ਪੰਚਮੀ ਵਾਲੇ ਦਿਨ ਬੁਝ ਗਿਆ ਘਰ ਦਾ ਚਿਰਾਗ, ਪਤੰਗ ਚੜ੍ਹਾਉਂਦੇ ਸਮੇਂ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e