ਭਰਾ ਦੀ ਉਡੀਕ ਕਰਦੇ ਨੌਜਵਾਨ ''ਤੇ ਕਰ''ਤਾ ਜਾਨਲੇਵਾ ਹਮਲਾ, ਢਿੱਡ ''ਚ ਲੱਗੇ ਚਾਕੂ ਸਣੇ ਹੀ ਪੁੱਜ ਗਿਆ ਹਸਪਤਾਲ
Tuesday, Dec 10, 2024 - 04:43 AM (IST)
ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਕੈਲਾਸ਼ ਨਗਰ ਚੌਂਕ 'ਚ ਉਸ ਵੇਲੇ ਖਲਬਲੀ ਮਚ ਗਈ, ਜਿਸ ਵੇਲੇ ਇੱਕ ਸ਼ਖਸ 'ਤੇ ਤਿੰਨ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵੇਲੇ ਹਮਲਾ ਕੀਤਾ ਗਿਆ ਉਸ ਵੇਲੇ ਵਿਅਕਤੀ ਆਪਣੀ ਐਕਟਿਵਾ 'ਤੇ ਬੈਠਾ ਹੋਇਆ ਸੀ ਅਤੇ ਆਪਣੇ ਭਰਾ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਵੇਲੇ ਇੱਕ ਐਕਟਿਵਾ 'ਤੇ ਤਿੰਨ ਵਿਅਕਤੀਆਂ ਵੱਲੋਂ ਚਾਕੂ ਅਤੇ ਗੰਡਾਸੀਆਂ ਨਾਲ ਉਸ 'ਤੇ ਹਮਲਾ ਕਰ ਦਿੱਤਾ।
ਜਾਣਕਾਰੀ ਮੁਤਾਬਕ ਇਸ ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਹੈ, ਜਿਸ ਕਰ ਕੇ ਉਸ 'ਤੇ ਕਾਤਿਲਾਨਾ ਹਮਲਾ ਕੀਤਾ ਗਿਆ। ਜ਼ਖ਼ਮੀ ਦੇ ਢਿੱਡ 'ਤੇ ਖੰਜਰ ਲੱਗੀ ਹਾਲਤ ਵਿੱਚ ਗੰਭੀਰ ਜ਼ਖ਼ਮੀ ਹਾਲਤ 'ਚ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਜਾਣਕਾਰੀ ਦਿੱਤੀ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਉਸ 'ਤੇ ਹਮਲਾ ਕੀਤਾ ਗਿਆ ਹੈ, ਉਨ੍ਹਾਂ 'ਚੋਂ ਇੱਕ ਸ਼ਖ਼ਸ ਨੂੰ ਉਹ ਜਾਣਦਾ ਹੈ।
ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
ਜ਼ਖਮੀ ਦੇ ਭਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਦੇ ਭਰਾ 'ਤੇ ਹਮਲਾ ਹੋ ਚੁੱਕਾ ਹੈ, ਜਿਸ ਬਾਰੇ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ, ਪਰ ਇਸ ਦੇ ਬਾਵਜੂਦ ਵੀ ਪੁਲਸ ਪੱਖੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਮਗਰੋਂ ਹੁਣ ਮੁੜ ਉਸ ਦੇ ਭਰਾ 'ਤੇ ਹੁਣ ਦੁਬਾਰਾ ਕਾਤਲਾਨਾ ਹਮਲਾ ਹੋਇਆ ਹੈ। ਉਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ 'ਤੇ ਕਾਤਲਾਨਾ ਹਮਲਾ ਹੋ ਚੁੱਕਾ ਹੈ। ਹਾਲਤ ਗੰਭੀਰ ਹੋਣ ਕਰ ਕੇ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਹੈ, ਜਿੱਥੇ ਫਿਲਹਾਲ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ- ਸ਼ਰਾਬ ਪੀਂਦਿਆਂ ਹੋਈ ਬਹਿਸ ਮਗਰੋਂ ਮਾਰ'ਤਾ ਬੰਦਾ, ਫ਼ਿਰ ਲਾਸ਼ ਨਾਲ ਵੀ ਕੀਤੀ ਅਜਿਹੀ ਕਰਤੂਤ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e