ਇਸ਼ਕ ''ਚ ਅੰਨ੍ਹੀ ਹੋਈ ਨੂੰਹ ਦਾ ਕਾਰਾ ; ਨਾਜਾਇਜ਼ ਸਬੰਧਾਂ ਤੋਂ ਰੋਕਿਆ ਤਾਂ ਪ੍ਰੇਮੀ ਨਾਲ ਮਿਲ ਕੇ ਮਾਰ''ਤਾ ਸਹੁਰਾ
Sunday, Sep 29, 2024 - 05:47 AM (IST)

ਘੱਲ ਖੁਰਦ/ਫਿਰੋਜ਼ਪੁਰ (ਦਲਜੀਤ ਗਿੱਲ, ਕੁਮਾਰ)- ਫਿਰੋਜ਼ਪੁਰ ਦੇ ਪਿੰਡ ਭੰਬਾ ਲੰਡਾ ਤੋਂ ਅੰਨ੍ਹੇ ਇਸ਼ਕ ਦੀ ਇਕ ਹੈਰਾਨੀਜਨਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੇਮੀ ਨਾਲ ਨਾਜਾਇਜ਼ ਸਬੰਧਾਂ ਤੋਂ ਰੋਕਣ ’ਤੇ ਇਕ ਔਰਤ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਸਹੁਰੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਥਾਣਾ ਘੱਲ ਖੁਰਦ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਔਰਤ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਕਾਇਤਕਰਤਾ ਆਤਮਾ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਭੰਬਾ ਲੰਡਾ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਕਿ 21 ਸਤੰਬਰ ਨੂੰ ਦੁਪਹਿਰ ਕਰੀਬ 3:15 ਵਜੇ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਉਸ ਦਾ ਭਰਾ ਬਲਵਿੰਦਰ ਸਿੰਘ (65) ਆਪਣੀ ਕਾਰ ਲੈ ਕੇ ਘਰੋਂ ਚਲਾ ਗਿਆ, ਜੋ ਕਿ ਵਾਪਸ ਨਹੀਂ ਆਇਆ। ਬਾਅਦ ’ਚ ਉਸ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਬਲਵਿੰਦਰ ਸਿੰਘ ਨੂੰ ਉਸ ਦੀ ਨੂੰਹ ਅਮਨਦੀਪ ਕੌਰ ਨੇ ਆਪਣੇ ਪ੍ਰੇਮੀ ਬੋਹੜ ਸਿੰਘ ਨਾਲ ਮਿਲ ਕੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਨਹਿਰ ’ਚ ਸੁੱਟ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦਿਆਰਥੀ ਕਰ ਲੈਣ ਪੂਰੀ ਤਿਆਰੀ, ਇਸ ਵਾਰ ਨਹੀਂ ਹੋਵੇਗੀ ਨਕਲ, 'ਤੀਜੀ ਨਜ਼ਰ' ਦੇਵੇਗੀ ਸਖ਼ਤ ਪਹਿਰਾ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਮ੍ਰਿਤਕ ਬਲਵਿੰਦਰ ਸਿੰਘ ਦੀ ਨੂੰਹ ਅਮਨਦੀਪ ਕੌਰ ਦੇ ਬੋਹੜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਦਾ ਸਹੁਰਾ ਬਲਵਿੰਦਰ ਸਿੰਘ ਉਸ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ, ਜਿਸ ਕਾਰਨ ਅਮਨਦੀਪ ਕੌਰ ਨੇ ਬੋਹੜ ਸਿੰਘ ਨਾਲ ਸਾਜ਼ਿਸ਼ ਰਚ ਕੇ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨਹਿਰ ਵਿਚ ਸੁੱਟ ਦਿੱਤੀ। ਪੁਲਸ ਵੱਲੋਂ ਬੋਹੜ ਸਿੰਘ ਤੇ ਅਮਨਦੀਪ ਕੌਰ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਔਰਤ ਦੇ ਹਵਾਲੇ 2 ਸਾਲਾ ਮਾਸੂਮ ਛੱਡ ਮਾਂ ਚਲੀ ਗਈ ਗੁਰੂਘਰੋਂ ਲੰਗਰ ਖਾਣ, ਪਿੱਛੋਂ ਜੋ ਹੋਇਆ, ਜਾਣ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e