ਅਮਰੀਕਾ ''ਚ ਹੋਈ ਵੱਡੀ ਵਾਰਦਾਤ, ਸਾਮਾਨ ਲੈਣ ਆਏ ਵਿਅਕਤੀ ਨੇ ਪੰਜਾਬੀ ਸਟੋਰ ਮਾਲਕ ਨੂੰ ਗੋਲ਼ੀਆਂ ਨਾਲ ਭੁੰਨ੍ਹਿਆ

Wednesday, Sep 11, 2024 - 02:23 AM (IST)

ਨਡਾਲਾ (ਸ਼ਰਮਾ)- ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸ਼ਹਿਰ ਸ਼ਿਕਾਗੋ ਵਿਖੇ ਇਕ ਅਮਰੀਕੀ ਮੂਲ ਦੇ ਕਾਲੇ ਵਿਅਕਤੀ ਨੇ ਲਿਕਰ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਅਤੇ ਸਾਬਕਾ ਪ੍ਰਧਾਨ ਲੋਕਲ ਗੁ. ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋਂ ਅਮਰੀਕਾ ਦੇ ਸ਼ਿਕਾਗੋ ਵਿਚ ਰਹਿ ਰਿਹਾ ਸੀ ਤੇ ਉਸ ਦੇ ਉਥੇ ਆਪਣੇ ਸਟੋਰ ਸਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਅਮਰੀਕਾ ਦੇ 10:30 ਵਜੇ ਦੇ ਕਰੀਬ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ।

PunjabKesari

ਇਹ ਵੀ ਪੜ੍ਹੋ- ਗਿਫ਼ਟ ਦੇਖਣ ਦੇ ਬਹਾਨੇ ਦੁਕਾਨ 'ਚ ਵੜੇ ਨੌਜਵਾਨ ਕਰ ਗਏ ਕਾਂਡ, ਘਟਨਾ CCTV 'ਚ ਹੋ ਗਈ ਕੈਦ

ਇਸ ਦੌਰਾਨ ਅਮਰੀਕੀ ਮੂਲ ਦਾ ਇਕ ਕਾਲਾ ਵਿਅਕਤੀ ਸਾਮਾਨ ਲੈਣ ਆਇਆ। ਕਿਸੇ ਗੱਲ ਨੂੰ ਲੈ ਕੇ ਦੋਵਾਂ ਦਰਮਿਆਨ ਬਹਿਸਬਾਜ਼ੀ ਹੋ ਗਈ ਤੇ ਇਸ ਦੌਰਾਨ ਉਸ ਨੇ ਨਵੀਨ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਪੁਲਸ ਨੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਤੇ ਸਟੋਰ ਨੂੰ ਸੀਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਘਰੋਂ ਭੱਜ ਗਿਆ 6 ਸਾਲਾ ਮਾਸੂਮ, ਪਾਰਕ 'ਚ ਸੌਂ ਕੇ ਕੱਟੀਆਂ ਰਾਤਾਂ, ਪਿੱਛੋਂ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News