ਕੰਮ ''ਤੇ ਗਿਆ ਸੀ ਬੰਦਾ, ਨਹੀਂ ਆਇਆ ਘਰ ਤਾਂ ਲੱਭਣ ਨਿਕਲਿਆ ਪਰਿਵਾਰ, ਮਿਲਿਆ ਤਾਂ ਹਾਲ ਦੇਖ...
Sunday, Feb 23, 2025 - 08:46 PM (IST)

ਲੁਧਿਆਣਾ (ਗੌਤਮ) : ਕੰਮ 'ਤੇ ਗਏ ਇਕ ਸਫਾਈ ਕਰਮਚਾਰੀ ਦੀ ਘਰ ਪਰਤਦੇ ਸਮੇਂ ਸੜਕ ਹਾਦਸੇ 'ਚ ਮੌਤ ਹੋ ਗਈ। ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।
ਹਾਦਸੇ ਬਾਰੇ ਜਦੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਸਿਵਲ ਹਸਪਤਾਲ ਦੀ ਮੋਰਚਰੀ 'ਚ ਪਹੁੰਚ ਕੇ ਲਾਸ਼ ਦੀ ਸ਼ਨਾਖਤ ਕੀਤੀ।
ਮ੍ਰਿਤਕ ਦੀ ਪਛਾਣ 36 ਸਾਲਾ ਅਰਜੁਨ ਵਜੋਂ ਹੋਈ ਹੈ। ਪੁਲਸ ਨੇ ਕਾਰਵਾਈ ਕਰਦਿਆਂ ਅਰਜੁਨ ਦੀ ਪਤਨੀ ਕਿਰਨ ਵਾਸੀ ਡਾ: ਅੰਬੇਡਕਰ ਨਗਰ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਿਰਨ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਪਤੀ ਅਰਜੁਨ ਹੋਟਲ ਗ੍ਰੈਂਡ ਮਲਾਜੋ ਵਿੱਚ ਸਵੀਪਰ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਸਰਕਾਰੀ ਸਕੂਲ 'ਚ ਅਧਿਆਪਕਾਂ ਨੇ ਵਿਦਿਆਰਥਣਾਂ 'ਤੇ ਢਾਹਿਆ ਕਹਿਰ ! ਮਗਰੋਂ ਲਿਜਾਣਾ ਪਿਆ ਹਸਪਤਾਲ
ਜਦੋਂ ਉਹ ਕੰਮ ਤੋਂ ਵਾਪਸ ਨਹੀਂ ਪਰਤਿਆ ਤਾਂ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਇਸ ਦੌਰਾਨ ਪਤਾ ਲੱਗਾ ਕਿ ਉਸ ਦਾ ਪਤੀ ਸਾਈਕਲ 'ਤੇ ਵਾਪਸ ਆ ਰਿਹਾ ਸੀ ਤਾਂ ਗਿੱਲ ਰੋਡ 'ਤੇ ਅਣਪਛਾਤੇ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਸਬ ਇੰਸਪੈਕਟਰ ਰਣਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਡੌਂਕੀ' ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਸੋਹਣਾ ਪੁੱਤ, ਅਮਰੀਕਾ ਜਾਂਦੇ ਨੂੰ ਰਸਤੇ 'ਚੋਂ ਹੀ ਲੈ ਗਿਆ 'ਕਾਲ਼'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e