ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਵਿਅਕਤੀ ਗੰਭੀਰ ਜ਼ਖਮੀ

Tuesday, Sep 10, 2024 - 04:03 PM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਵਿਅਕਤੀ ਗੰਭੀਰ ਜ਼ਖਮੀ

ਜ਼ੀਰਾ (ਰਾਜੇਸ਼ ਢੰਡ) : ਮੱਖੂ ਦੇ ਨੇੜ ਬਰਡ ਸੈਂਚੂਰੀ ਜਲੰਧਰ ਰੋਡ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀਆਂ ਦੋਵੇਂ ਲੱਤਾਂ ਟੁੱਟਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜੁਗਰਾਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਅਮੀ ਵਾਲਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਖੇਤ ਗੇੜਾ ਮਾਰਨ ਜਾ ਰਿਹਾ ਸੀ।

ਜਦ ਉਹ ਬਰਡ ਸੈਂਚੂਰੀ ਪਾਸ ਪੁੱਜਾ ਤਾਂ ਮਖੂ ਪਾਸਿਓਂ ਇਕ ਕਾਰ ਤੇਜ਼ ਰਫ਼ਤਾਰ ਨਾਲ ਆਈ, ਜਿਸ ਦੇ ਚਾਲਕ ਰਘਬੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਤਤੀਰੇ ਵਾਲਾ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਨੇ ਲਾਪਰਵਾਹੀ ਨਾਲ ਕਾਰ ਉਸ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੀਆਂ ਦੋਵੇਂ ਲੱਤਾਂ ਪੱਟ ਕੋਲੋਂ ਟੁੱਟ ਗਈਆਂ। ਜੁਗਰਾਜ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਡੀ. ਐੱਮ. ਸੀ. ਲੁਧਿਆਣਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News