ਸੜਕ ਹਾਦਸੇ ''ਚ ਨੌਜਵਾਨ ਗੰਭੀਰ ਜ਼ਖਮੀ
Monday, Feb 05, 2018 - 08:19 AM (IST)

ਬਨੂੜ (ਗੁਰਪਾਲ) - ਬਨੂੜ ਤੋਂ ਜੀਰਕਪੁਰ ਨੂੰ ਜਾਂਦੇ ਕੌਮੀ ਰਾਜ ਮਾਰਗ 'ਤੇ ਇਕ ਤੇਜ਼ ਰਫ਼ਤਾਰ ਆਟੋ ਵੱਲੋਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰਨ 'ਤੇ ਨੌਜਵਾਨ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ।
ਜਾਣਕਾਰੀ ਅਨੁਸਾਰ ਪਿੰਡ ਖਲੌਰ ਦਾ ਵਸਨੀਕ ਪਵਨ ਪੁੱਤਰ ਹਮੀਰ ਸਿੰਘ (20) ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਨੂੜ ਤੋਂ ਜ਼ੀਰਕਪੁਰ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਏ. ਕੇ. ਐੱਮ. ਰਿਸੋਰਟ ਸਾਹਮਣੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਆਟੋ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਦਸਮੇਸ਼ ਹਸਪਤਾਲ ਜੀਰਕਪੁਰ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ ਉਪਰੰਤ ਆਟੋ ਚਾਲਕ ਮੌਕੇ 'ਤੇ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਛੱਡ ਕੇ ਫਰਾਰ ਹੋ ਗਿਆ।