ਟ੍ਰੇਨ ''ਚ ਜਾ ਰਹੇ ਨੌਜਵਾਨ ਦਾ ਲੁਟੇਰਿਆਂ ਨੇ ਖੋਹ ਲਿਆ ਫ਼ੋਨ, ਵਾਪਸ ਲੈਣ ਲਈ ਮਾਰ''ਤੀ ਛਾਲ, ਹੋਈ ਦਰਦਨਾਕ ਮੌਤ

Wednesday, Oct 23, 2024 - 05:09 AM (IST)

ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਰੇਲ ਗੱਡੀ ਰਾਹੀਂ ਗੁਰੂਹਰਸਹਾਏ ਤੋਂ ਫਿਰੋਜ਼ਪੁਰ ਵੱਲ ਆ ਰਿਹਾ ਸੀ ਅਤੇ ਖਿੜਕੀ ਕੋਲ ਖੜ੍ਹਾ ਸੀ। 

ਇਸ ਦੌਰਾਨ ਕੁਝ ਲੁਟੇਰਿਆਂ ਨੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਲੁਟੇਰਿਆਂ ਤੋਂ ਆਪਣਾ ਮੋਬਾਈਲ ਫੋਨ ਵਾਪਸ ਲੈਣ ਲਈ ਨੌਜਵਾਨ ਨੇ ਰੇਲ ਗੱਡੀ ’ਚੋਂ ਛਾਲ ਮਾਰ ਦਿੱਤੀ ਪਰ ਇਸ ਦੌਰਾਨ ਉਹ ਰੇਲ ਗੱਡੀ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਰੇਲਵੇ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪਿਓ-ਪੁੱਤ ਨੂੰ ਕਤ.ਲ ਕਰਨ ਵਾਲੇ ਮੁਲਜ਼ਮ ਨੇ ਪੁਲਸ 'ਤੇ ਕੀਤੀ ਫਾਇ.ਰਿੰਗ, ਦੋਵਾਂ ਪਾਸਿਓਂ ਚੱਲੀਆਂ ਗੋਲ਼ੀ.ਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News