ਚੰਡੀਗੜ੍ਹ ਤੋਂ ਵੱਡੀ ਖ਼ਬਰ : PGI ਦੀ ਚੌਥੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ

Thursday, Apr 29, 2021 - 01:51 PM (IST)

ਚੰਡੀਗੜ੍ਹ ਤੋਂ ਵੱਡੀ ਖ਼ਬਰ : PGI ਦੀ ਚੌਥੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ

ਚੰਡੀਗੜ੍ਹ (ਕੁਲਦੀਪ) : ਇੱਥੇ ਵੀਰਵਾਰ ਨੂੰ ਪੀ. ਜੀ. ਆਈ. ਦੀ ਚੌਥੀ ਮੰਜ਼ਿਲ ਤੋਂ ਇਕ ਵਿਅਕਤੀ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੰਚਕੂਲਾ ਦੇ ਸੈਕਟਰ-17 ਵਾਸੀ 42 ਸਾਲਾ ਵਿਨੋਦ ਰੋਹਿਲਾ ਦੇ ਰੂਪ 'ਚ ਹੋਈ ਹੈ। ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕੋਰੋਨਾ ਕਾਰਨ ਵਿਨੋਦ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਕੈਪਟਨ 'ਤੇ ਜੇ. ਜੇ. ਸਿੰਘ ਦਾ ਪਲਟਵਾਰ, 'ਤੁਸੀਂ ਵੀ ਪਟਿਆਲਾ ਤੋਂ ਜ਼ਮਾਨਤ ਜ਼ਬਤ ਕਰਵਾਈ ਹੈ'

ਵੀਰਵਾਰ ਦੁਪਹਿਰ ਨੂੰ ਵਿਨੋਦ ਨਹਿਰੂ ਬਲਾਕ ਦੀ ਚੌਥੀ ਮੰਜ਼ਿਲ 'ਤੇ ਪੁੱਜਿਆ ਅਤੇ ਹੇਠਾਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਡਾਕਟਰਾਂ ਵੱਲੋਂ ਤੁਰੰਤ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਮਰਾਲਾ ’ਚ ਵੱਡੀ ਵਾਰਦਾਤ, ਧੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪਿਓ ਦੀ ਗੋਲੀ ਲੱਗਣ ਕਾਰਨ ਮੌਤ

ਘਟਨਾ ਤੋਂ ਬਾਅਦ ਪੁਲਸ ਨੇ ਉਸ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਸ ਮ੍ਰਿਤਕ ਵਿਨੋਦ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News