ਵਿਅਕਤੀ ਨੇ ਨਹਿਰ ''ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Tuesday, Jun 10, 2025 - 02:45 PM (IST)

ਵਿਅਕਤੀ ਨੇ ਨਹਿਰ ''ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) : ਇੱਥੇ ਸੁੰਦਰ ਨਗਰੀ ਦੇ ਇੱਕ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ, ਜਿਸਦੀ ਲਾਸ਼ ਅੱਜ ਗੁਮਜਾਲ ਦੀਆਂ ਟੇਲਾਂ ਤੋਂ ਮਿਲੀ ਹੈ। ਜਿਸਨੂੰ ਕੱਲਰਖੇੜਾ ਪੁਲਸ ਚੌਂਕੀ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਬਾਹਰ ਕੱਢ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਬੀਤੀ ਸ਼ਾਮ ਤੋਂ ਲਾਪਤਾ ਸੀ। ਜਾਣਕਾਰੀ ਅਨੁਸਾਰ ਕਰੀਬ 30 ਸਾਲਾ ਸੁੰਦਰ ਨਗਰੀ ਵਾਸੀ ਹਰਮੇਲ ਸਿੰਘ ਪੁੱਤਰ ਕ੍ਰਿਪਾਲ ਸਿੰਘ ਡਰਾਈਵਿੰਗ ਕਰਦਾ ਸੀ ਅਤੇ ਸ਼ਰਾਬ ਪੀਣ ਦਾ ਥੋੜ੍ਹਾ ਜਿਹਾ ਆਦੀ ਸੀ।

ਬੀਤੀ ਸ਼ਾਮ ਅਚਾਨਕ ਘਰੋਂ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਪਰਿਵਾਰ ਨੇ ਥਾਣਾ ਨੰਬਰ-1 ਨੂੰ ਸੂਚਿਤ ਕੀਤਾ ਅਤੇ ਆਪਣੇ ਪੱਧਰ ’ਤੇ ਵੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਅੱਜ ਗੁਮਜਾਲ ਟੇਲਾਂ ’ਤੇ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ’ਤੇ ਨਰ ਸੇਵਾ ਨਾਰਾਇਣ ਸੇਵਾ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕੱਲਰਖੇੜਾ ਪੁਲਸ ਚੌਂਕੀ ਦੀ ਮੌਜੂਦਗੀ ਵਿੱਚ ਲਾਸ਼ ਨੂੰ ਬਾਹਰ ਕੱਢ ਕੇ ਅਬੋਹਰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ।

ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਹਰਮੇਲ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚੇ ਅਤੇ ਉਸਦੀ ਪਛਾਣ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੋ ਕੁੜੀਆਂ ਅਤੇ ਇੱਕ ਮੁੰਡੇ ਦਾ ਪਿਤਾ ਸੀ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ। ਮ੍ਰਿਤਕ ਦੇ ਭਰਾ ਸੁਖਦੇਵ ਸਿੰਘ ਦੇ ਬਿਆਨ ’ਤੇ ਪੁਲਿਸ ਨੇ ਬੀ.ਐਨ.ਐਸ. ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ।


author

Babita

Content Editor

Related News