ਘਰੇਲੂ ਝਗੜੇ ਕਾਰਨ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ

Saturday, Jul 11, 2026 - 11:45 AM (IST)

ਘਰੇਲੂ ਝਗੜੇ ਕਾਰਨ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ

ਬਠਿੰਡਾ (ਸੁਖਵਿੰਦਰ) : ਇਕ ਵਿਅਕਤੀ ਨੇ ਆਪਣੇ ਬੱਚਿਆਂ ਨਾਲ ਘਰੇਲੂ ਝਗੜੇ ਕਾਰਨ ਖ਼ੁਦਕੁਸ਼ੀ ਕਰਨ ਦੇ ਇਰਾਦੇ ਨਾਲ ਨਹਿਰ ’ਚ ਛਾਲ ਮਾਰ ਦਿੱਤੀ। ਜਾਣਕਾਰੀ ਮਿਲਦੇ ਹੀ ਨੇੜੇ ਡਿਊਟੀ ’ਤੇ ਤਾਇਨਾਤ ਪੀ. ਸੀ. ਆਰ. ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਨਹਿਰ ’ਚੋਂ ਸੁਰੱਖਿਅਤ ਬਾਹਰ ਕੱਢ ਲਿਆ। ਐੱਸ. ਆਈ. ਰਜਿੰਦਰ ਸਿੰਘ ਨੇ ਕਿਹਾ ਕਿ ਉਹ ਨਹਿਰ ਦੇ ਨੇੜੇ ਡਿਊਟੀ ’ਤੇ ਸੀ ਜਦੋਂ ਉਨ੍ਹਾਂ ਨੇ ਹੰਗਾਮਾ ਸੁਣਿਆ। ਉਨ੍ਹਾਂ ਨੇ ਇਕ ਵਿਅਕਤੀ ਨੂੰ ਨਹਿਰ ’ਚ ਤੈਰਦੇ ਹੋਏ ਮਦਦ ਲਈ ਚੀਕਦੇ ਹੋਏ ਦੇਖਿਆ।

ਉਨ੍ਹਾਂ ਨੇ ਤੁਰੰਤ ਰੱਸੀ ਦਾ ਪ੍ਰਬੰਧ ਕੀਤਾ ਅਤੇ ਉਸ ਵਿਅਕਤੀ ਨੂੰ ਨਹਿਰ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ। ਗੁਰਸੇਵਕ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਆਪਣੇ ਬੱਚਿਆਂ ਨਾਲ ਝਗੜਾ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪੁਲਸ ਕਰਮਚਾਰੀਆਂ ਨੇ ਬਾਅਦ ’ਚ ਉਸਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਹੈੱਡ ਕਾਂਸਟੇਬਲ ਗੁਰਤੇਜ ਸਿੰਘ ਵੀ ਮੌਕੇ ’ਤੇ ਮੌਜੂਦ ਸਨ।
 


author

Babita

Content Editor

Related News