ਵਿਅਕਤੀ ਨੇ ਸਰਹਿੰਦ ਨਹਿਰ ''ਚ ਮਾਰੀ ਛਾਲ, ਭਾਲ ਜਾਰੀ

Monday, Apr 27, 2026 - 05:25 PM (IST)

ਵਿਅਕਤੀ ਨੇ ਸਰਹਿੰਦ ਨਹਿਰ ''ਚ ਮਾਰੀ ਛਾਲ, ਭਾਲ ਜਾਰੀ

ਬਠਿੰਡਾ (ਸੁਖਵਿੰਦਰ) : ਸਵੇਰੇ ਇਕ ਅਣਪਛਾਤੇ ਵਿਅਕਤੀ ਵਲੋਂ ਅਚਾਨਕ ਸਰਹਿੰਦ ਨਹਿਰ 'ਚ ਛਾਲ ਮਾਰ ਦਿੱਤੀ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਅਤੇ ਐੱਨ. ਡੀ. ਆਰ. ਐੱਫ਼. ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਜਾਣਕਾਰੀ ਅਨੁਸਾਰ ਸਵੇਰੇ ਇਕ ਅਣਪਛਾਤੇ ਵਿਅਕਤੀ ਵਲੋਂ ਅਚਾਨਕ ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ 'ਚ ਛਾਲ ਮਾਰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਸੰਸਥਾ ਵਰਕਰ ਅਤੇ ਐੱਨ. ਡੀ. ਆਰ. ਐੱਫ. ਦੇ ਜਵਾਨ ਮੌਕੇ 'ਤੇ ਪਹੁੰਚੇ ਅਤੇ ਨਹਿਰ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਥਰਮਲ ਪੁਲਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੀ ਹੈ। ਨਹਿਰ ਦੇ ਤੇਜ਼ ਵਹਾਅ ਕਾਰਨ ਬਚਾਅ ਕਾਰਜਾਂ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਅਤੇ ਸਹਾਰਾ ਟੀਮ ਵਲੋਂ ਨਹਿਰ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਵੀ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਵਿਅਕਤੀ ਬਾਰੇ ਕੋਈ ਸੁਰਾਗ ਮਿਲ ਸਕੇ। ਫਿਲਹਾਲ ਉਕਤ ਵਿਅਕਤੀ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ ਹੈ।


author

Babita

Content Editor

Related News