ਪੰਜਾਬ ''ਚ ਹੋਈ ਵੱਡੀ ਵਾਰਦਾਤ ; ਆਟੋ ''ਚ ਅਗਵਾ ਕਰ ਕੇ ਕਰ''ਤਾ ਨੌਜਵਾਨ ਦਾ ਕਤਲ

Sunday, Sep 29, 2024 - 05:47 AM (IST)

ਪਟਿਆਲਾ (ਬਲਜਿੰਦਰ)- ਸ਼ਹਿਰ ਦੇ ਰਾਜ ਕਾਲੋਨੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨੂੰ ਕੁਝ ਵਿਅਕਤੀਆਂ ਨੇ ਆਟੋ ’ਚ ਅਗਵਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਸ ਨੇ 9 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ’ਚ ਨਰਿੰਦਰ, ਕੁਲਵਿੰਦਰ ਜੋਹਨ, ਅਜੇ, ਦੀਪਕ, ਟੂਟੀ, ਲੀਂਡੀ, ਚੂਹਾ ਵਾਸੀ ਲੱਕੜ ਮੰਡੀ ਅਤੇ 2 ਅਣਪਛਾਤੇ ਵਿਅਕਤੀ ਸ਼ਾਮਲ ਹਨ।

ਇਹ ਵੀ ਪੜ੍ਹੋ- ਵਿਦਿਆਰਥੀ ਕਰ ਲੈਣ ਪੂਰੀ ਤਿਆਰੀ, ਇਸ ਵਾਰ ਨਹੀਂ ਹੋਵੇਗੀ ਨਕਲ, 'ਤੀਜੀ ਨਜ਼ਰ' ਦੇਵੇਗੀ ਸਖ਼ਤ ਪਹਿਰਾ

ਇਸ ਮਾਮਲੇ ’ਚ ਵਿੱਦਿਆ ਪਤਨੀ ਪਰਮੇਸ਼ਵਰ ਵਾਸੀ ਰਾਜ ਕਾਲੋਨੀ ਨੇੜੇ ਮਹਿੰਦਰਾ ਕਾਲਜ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਜ਼ਬਰਦਸਤੀ ਉਸ ਦੇ ਲੜਕੇ ਨੂੰ ਆਟੋ ਰਿਕਸ਼ਾ ’ਚ ਲੈ ਗਏ ਅਤੇ ਬਾਅਦ ’ਚ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਇਸ ਮਾਮਲੇ ’ਚ ਉਕਤ ਵਿਅਕਤੀਆਂ ਖਿਲਾਫ 103, 140 (3), 191 (3), 190 ਬੀ.ਐੱਨ.ਐੱਸ. ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਔਰਤ ਦੇ ਹਵਾਲੇ 2 ਸਾਲਾ ਮਾਸੂਮ ਛੱਡ ਮਾਂ ਚਲੀ ਗਈ ਗੁਰੂਘਰੋਂ ਲੰਗਰ ਖਾਣ, ਪਿੱਛੋਂ ਜੋ ਹੋਇਆ, ਜਾਣ ਉੱਡ ਜਾਣਗੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News