ਸਨਸਨੀਖੇਜ਼ ਵਾਰਦਾਤ ; ਕੁਝ ਦਿਨ ਪਹਿਲਾਂ ਹੀ ਵਿਆਹ ਕੇ ਲਿਆਂਦੀ ਪਤਨੀ ਦਾ ਪਤੀ ਨੇ ਬੇਰਹਿਮੀ ਨਾਲ ਕਰ''ਤਾ ਕਤਲ

Friday, Sep 20, 2024 - 08:20 AM (IST)

ਸਨਸਨੀਖੇਜ਼ ਵਾਰਦਾਤ ; ਕੁਝ ਦਿਨ ਪਹਿਲਾਂ ਹੀ ਵਿਆਹ ਕੇ ਲਿਆਂਦੀ ਪਤਨੀ ਦਾ ਪਤੀ ਨੇ ਬੇਰਹਿਮੀ ਨਾਲ ਕਰ''ਤਾ ਕਤਲ

ਹਠੂਰ (ਸਰਬਜੀਤ ਭੱਟੀ/ਹਮੀਦੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਵਿਖੇ ਇਕ ਨੌਜਵਾਨ ਵੱਲੋਂ ਆਪਣੀ 24 ਦਿਨ ਪਹਿਲਾਂ ਵਿਆਹ ਕੇ ਲਿਆਂਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਮੌਕੇ ਅੰਮ੍ਰਿਤਪਾਲ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਲੱਖਾ (ਹਠੂਰ) ਨੇ ਦੱਸਿਆ ਕਿ ਉਸ ਦੀ ਭੈਣ ਜਸਪ੍ਰੀਤ ਕੌਰ ਦਾ ਵਿਆਹ ਪਿੰਡ ਨਾਰਾਇਣਗੜ੍ਹ ਸੋਹੀਆਂ ਦੇ ਹਰਮਨਪ੍ਰੀਤ ਸਿੰਘ ਪੁੱਤਰ ਰਾਜਾ ਸਿੰਘ ਨਾਲ 24 ਦਿਨ ਪਹਿਲਾਂ ਹੀ 25 ਅਗਸਤ 2024 ਨੂੰ ਹੋਇਆ ਸੀ। ਮ੍ਰਿਤਕਾ ਜਸਪ੍ਰੀਤ ਕੌਰ ਆਈਲੈਟਸ ਪਾਸ ਸੀ ਅਤੇ ਉਸ ਦਾ ਕੈਨੇਡਾ ਦਾ ਵੀਜ਼ਾ ਵੀ ਆ ਚੁੱਕਾ ਸੀ, ਪਰ ਬੁੱਧਵਾਰ ਦੀ ਰਾਤ ਨੂੰ ਹਰਮਨਪ੍ਰੀਤ ਸਿੰਘ ਨੇ ਜਸਪ੍ਰੀਤ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਮਾਮਲੇ ਸਬੰਧੀ ਡੀ.ਐੱਸ.ਪੀ. ਮਹਿਲ ਕਲਾਂ ਸੁਬੇਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਦੋਂ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਪੁਲਸ ਵੱਲੋਂ ਤੁਰੰਤ ਮੌਕੇ ’ਤੇ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਫੋਰੈਂਸਿਕ ਟੀਮਾਂ ਰਾਹੀਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਜਸਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ ਸੁਹਰੇ ਪਰਿਵਾਰ ’ਚ ਮ੍ਰਿਤਕ ਦੇ ਪਤੀ ਹਰਮਨਪ੍ਰੀਤ ਸਿੰਘ, ਸੱਸ ਗੁਰਮੀਤ ਕੌਰ, ਸੁਹਰਾ ਰਾਜਾ ਸਿੰਘ ਅਤੇ ਹਰਮਨਪ੍ਰੀਤ ਦੇ ਤਾਏ ਦੀ ਲੜਕੀ ਸੁੱਖ ਕੌਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News