5 ਮਹੀਨੇ ਪਹਿਲਾਂ ਵਿਆਹ ਕੇ ਆਈ ਪਤਨੀ ਨੂੰ ਪਤੀ ਨੇ ਦਿੱਤੀ ਦਰਦਨਾਕ ਮੌਤ ! ਦਾਜ ਖ਼ਾਤਰ ਛੱਤ ਤੋਂ ਹੇਠਾਂ ਸੁੱਟ ਕੇ ਮਾਰਿਆ

Sunday, Mar 31, 2024 - 04:16 AM (IST)

5 ਮਹੀਨੇ ਪਹਿਲਾਂ ਵਿਆਹ ਕੇ ਆਈ ਪਤਨੀ ਨੂੰ ਪਤੀ ਨੇ ਦਿੱਤੀ ਦਰਦਨਾਕ ਮੌਤ ! ਦਾਜ ਖ਼ਾਤਰ ਛੱਤ ਤੋਂ ਹੇਠਾਂ ਸੁੱਟ ਕੇ ਮਾਰਿਆ

ਬਾਬਾ ਬਕਾਲਾ ਸਾਹਿਬ (ਰਾਕੇਸ਼)- ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਇਲਾਕੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦਾਜ ਖਾਤਰ ਨਵ-ਵਿਅਹੁਤਾ ਲੜਕੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ ਗਿਆ। ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਥਾਣਾ ਬਿਆਸ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਰਜਤ ਕੁਮਾਰ ਪੁੱਤਰ ਹਰੀ ਰਾਮ ਅਤੇ ਉਸਦੀ ਸੱਸ ਲਲਿਤਾ ਦੇਵੀ ਪਤਨੀ ਹਰੀ ਰਾਮ ਵਾਸੀਆਨ ਬੂਸਲ ਥਾਣਾ ਨਗਰੋਟਾ ਕਾਂਗੜਾ ਹਿਮਾਚਲ ਪ੍ਰਦੇਸ਼ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਥਾਣਾ ਮੁਖੀ ਬਿਆਸ ਇੰਸਪੈਕਟਰ ਗੁਰਵਿੰਦਰ ਸਿੰਘ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕਵਿਤਾ ਕੁਮਾਰੀ ਬਿਆਸ ਹਸਪਤਾਲ ਵਿਖੇ ਨੌਕਰੀ ਕਰਦੀ ਸੀ ਅਤੇ ਪੰਜ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਰਜਤ ਨਾਲ ਹੋਇਆ ਸੀ।

ਇਹ ਵੀ ਪੜ੍ਹੋ- ਪਤਨੀ ਨੇ ਵਟਸਐਪ 'ਤੇ ਸਟੇਟਸ ਲਗਾ ਕੇ ਕੀਤਾ ਐਲਾਨ- ''ਮੇਰੇ ਪਤੀ ਨੂੰ ਠਿਕਾਣੇ ਲਗਾਓ, 50 ਹਜ਼ਾਰ ਇਨਾਮ ਪਾਓ''

ਅਕਸਰ ਹੀ ਉਸ ਦਾ ਪਤੀ ਰਜਤ ਦਾਜ ਦੀ ਖਾਤਰ ਉਸ ਨਾਲ ਕੁੱਟਮਾਰ ਕਰਦਾ ਸੀ ਤੇ ਮੌਕਾ ਮਿਲਣ ’ਤੇ ਉਸ ਨੇ ਕੁੜੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਹੈਵਾਨੀਅਤ ਦੀ ਹੱਦ ! ਹਵਸ 'ਚ ਅੰਨ੍ਹੇ ਵਿਅਕਤੀ ਨੇ ਗੂੰਗੀ-ਬੋਲ਼ੀ ਦਿਮਾਗ ਤੋਂ ਦਿਵਿਆਂਗ ਨਾਬਾਲਗ ਬੱਚੀ ਦੀ ਰੋਲ਼ੀ ਪੱਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News