ਪੰਜਾਬ ''ਚ ਹੋਈ ਸਨਸਨੀਖੇਜ਼ ਵਾਰਦਾਤ, ਪਤੀ ਨੇ ਰੋਟੀਆਂ ਪਕਾਉਂਦੀ ਪਤਨੀ ਦੇ ਸਿਰ ''ਚ ਕੁਹਾੜਾ ਮਾਰ ਕੀਤਾ ਕਤਲ

Tuesday, Aug 06, 2024 - 04:44 AM (IST)

ਪੰਜਾਬ ''ਚ ਹੋਈ ਸਨਸਨੀਖੇਜ਼ ਵਾਰਦਾਤ, ਪਤੀ ਨੇ ਰੋਟੀਆਂ ਪਕਾਉਂਦੀ ਪਤਨੀ ਦੇ ਸਿਰ ''ਚ ਕੁਹਾੜਾ ਮਾਰ ਕੀਤਾ ਕਤਲ

ਮਾਲੇਰਕੋਟਲਾ (ਸ਼ਹਾਬੂਦੀਨ, ਜ਼ਹੂਰ)- ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਸਥਿਤ ਮੁਹੱਲਾ ਗੋਬਿੰਦ ਨਗਰ ਵਿਖੇ ਇਕ ਪ੍ਰਵਾਸੀ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਰੋਟੀਆਂ ਪਕਾਉਂਦੇ ਸਮੇਂ ਕੁਹਾੜਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸ਼ਨਸ਼ਨੀਖੇਜ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਪ੍ਰਵਾਸੀ ਮਜ਼ਦੂਰ ਸਰਫ਼ਰਾਜ ਦਾ ਸਵੇਰੇ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਤੈਸ਼ ’ਚ ਆਏ ਸਰਫਰਾਜ਼ ਨੇ ਰੋਟੀਆਂ ਪਕਾ ਰਹੀ ਆਪਣੀ 33 ਸਾਲਾ ਪਤਨੀ ਨਾਹਿਦਾ ਬੇਗਮ ਦੇ ਸਿਰ ‘ਚ ਕੁਹਾੜਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ 'ਚ ਚਾਹ ਦੇ ਲੰਗਰ ਦੌਰਾਨ ਹੋ ਗਈ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰ ਨਾਲ ਵੱਢ'ਤਾ ਨੌਜਵਾਨ

ਘਟਨਾ ਦੀ ਸੂਚਨਾ ਮਿਲਣ ਉਪਰੰਤ ਮੌਕੇ ‘ਤੇ ਪੁੱਜੇ ਡਿਊਟੀ ਅਫ਼ਸਰ ਅਨਾਇਤ ਖਾਂ ਦੀ ਅਗਵਾਈ ਹੇਠ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਸ ਨੇ ਲਾਸ਼ ਆਪਣੇ ਕਬਜ਼ੇ ‘ਚ ਲੈਣ ਉਪਰੰਤ ਲਾਸ਼ ਨੂੰ ਪੋਸਟ ਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਮੌਕੇ ‘ਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ।

ਪੁਲਸ ਨੇ ਫਰਜਾਨਾਂ ਉਰਫ ਕਾਕੀ ਪਤਨੀ ਮੁਹੰਮਦ ਮੁਸਤਾਕ ਵਾਸੀ ਗੋਬਿੰਦ ਨਗਰ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਸਰਫ਼ਰਾਜ ਖਿਲਾਫ ਧਾਰਾ 103(1) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਔਰਤ ਦੋ ਬੇਟੀਆਂ ਅਤੇ ਇਕ ਬੇਟੇ ਦੀ ਮਾਂ ਦੱਸੀ ਜਾਂਦੀ ਹੈ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਥਿਤ ਦੋਸ਼ੀ ਪਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News