ਖਾਣ-ਪੀਣ ਦੀਆਂ ਚੀਜ਼ਾਂ ਦਾ ਲਾਲਚ ਦੇ ਕੇ ਨਾਬਾਲਗ ਨਾਲ ਕਰਦਾ ਰਿਹਾ ਗੰਦੀ ਕਰਤੂਤ, ਫ਼ਿਰ ਬਣਾ ਲਈ ਵੀਡੀਓ
Saturday, Sep 14, 2024 - 02:01 AM (IST)

ਲੁਧਿਆਣਾ (ਗੌਤਮ)- ਮੁਹੱਲਾ ਹਬੀਬਗੰਜ ਦੇ ਇਲਾਕੇ ’ਚ ਰਹਿਣ ਵਾਲੇ ਨਾਬਾਲਗ ਨਾਲ ਬਦਫੈਲੀ ਕਰ ਕੇ ਉਸ ਦੀ ਵੀਡੀਓ ਬਣਾਉਣ ਦੇ ਦੋਸ਼ ’ਚ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਨਾਬਾਲਗ ਦੇ ਪਰਿਵਾਰ ਵਾਲਿਆਂ ਦੇ ਬਿਆਨ ’ਤੇ ਆਕਾਸ਼ ਦੇ ਖਿਲਾਫ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੇ ਬਿਆਨ ’ਚ ਨਾਬਾਲਗ ਦੇ ਨਾਨੇ ਨੇ ਦੱਸਿਆ ਕਿ ਉਸ ਦੇ ਗੁਆਂਢ ’ਚ ਰਹਿਣ ਵਾਲੇ ਇਕ ਨੌਜਵਾਨ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਦੇ ਦੋਹਤੇ ਨਾਲ ਬਦਫੈਲੀ ਕਰਦਾ ਹੈ। ਮੁਲਜ਼ਮ ਉਸ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦਾ ਲਾਲਚ ਦੇ ਕੇ ਉਸ ਨੂੰ ਆਪਣੇ ਨਾਲ ਲੈ ਜਾਂਦਾ ਹੈ।
ਇਹ ਵੀ ਪੜ੍ਹੋ- ਲੋਕਾਂ ਨੂੰ ਸੜਕ 'ਤੇ ਦਿਖੀ ਵਿਅਕਤੀ ਦੀ ਲਾਸ਼, ਪੁਲਸ ਨੇ ਆ ਕੇ ਦੇਖਿਆ ਤਾਂ...
ਉਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਨਾਬਾਲਗ ਦੀ ਵੀਡੀਓ ਵੀ ਭੇਜੀ ਹੈ, ਜਿਸ ’ਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਅਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਕੇਸ ਦਰਜ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਨਾਬਾਲਗ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਉਸ ਦੇ ਅਦਾਲਤ ’ਚ ਬਿਆਨ ਵੀ ਦਰਜ ਕਰਵਾਏ ਜਾ ਰਹੇ ਹਨ। ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨਾ ਵੀਜ਼ਾ ਲਗਵਾਇਆ, ਨਾ ਪੈਸੇ ਮੋੜੇ ; ਪੁੱਛਣ ਗਏ ਕਲਾਇੰਟ ਨੂੰ ਏਜੰਟ ਨੇ ਬਾਊਂਸਰਾਂ ਤੋਂ ਕੁਟਵਾਇਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e