ਸ੍ਰੀ ਅਨੰਦਪੁਰ ਸਾਹਿਬ ''ਚ ਵੱਡੀ ਵਾਰਦਾਤ, 4500 ਰੁਪਏ ਪਿੱਛੇ ਕੀਤਾ ਵਿਅਕਤੀ ਦਾ ਕਤਲ
Sunday, Dec 24, 2023 - 06:35 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ 'ਚ ਇਲਾਕੇ ਵਿਚ ਅਪਰਾਧ ਇਸ ਹੱਦ ਤੱਕ ਵਧ ਗਿਆ ਹੈ ਕਿ ਲੋਕ ਮਾਤਰ ਕੁਝ ਰੁਪਇਆਂ ਖ਼ਾਤਰ ਦੂਸਰਿਆਂ ਦਾ ਕਤਲ ਕਰਨ ਤੱਕ ਜਾ ਰਹੇ ਹਨ। ਇਸ ਗੱਲ ਦਾ ਖ਼ੁਲਾਸਾ ਸ੍ਰੀ ਅਨੰਦਪੁਰ ਸਾਹਿਬ ਪੁਲਸ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ’ਤੇ ਹੋਇਆ। ਸਥਾਨਕ ਪੁਲਸ ਚੌਂਕੀ ’ਚ ਡੀ. ਐੱਸ. ਪੀ. ਅਜੇ ਸਿੰਘ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਮਹੀਨੇ 8-9 ਨਵੰਬਰ ਦੀ ਦਰਮਿਆਨੀ ਰਾਤ ਨੂੰ ਸਥਾਨਕ ਗੁਰਦੁਆਰਾ ਸੀਸ ਗੰਜ ਸਾਹਿਬ ਨੇੜਲੇ ਪਾਰਕ ਵਿਚ ਇਕ ਅਣਪਛਾਤੀ ਲਾਸ਼ ਮਿਲੀ ਸੀ, ਜਿਸ ਨੂੰ 72 ਘੰਟੇ ਲਈ ਸ਼ਨਾਖਤ ਲਈ ਰਖਿਆ ਗਿਆ ਸੀ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ।
ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ, ਜਿਸ ਵਿਚ ਉਸ ਨੂੰ ਛਾਤੀ ਵਿਚ ਤੇਜ਼ਧਾਰ ਹਥਿਆਰ ਮਾਰ ਕੇ ਮਾਰੇ ਜਾਣ ਦੀ ਪੁਸ਼ਟੀ ਹੋਈ ਸੀ। ਇਸ ਦਰਮਿਆਨ 13 ਦਸੰਬਰ ਨੂੰ ਕਮਲਜੀਤ ਸਿੰਘ ਜਿਸ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਨਾਕੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਚੋਰੀ ਦੇ ਹੋਰ ਮੋਟਰਸਾਈਕਲ ਵੀ ਬਰਾਮਦ ਹੋਏ।
ਇਹ ਵੀ ਪੜ੍ਹੋ : ਇਨਸਾਨਾਂ ਦੇ ਬਸੇਰਿਆਂ ਨੇ ਉਜਾੜੇ ਪੰਛੀਆਂ ਦੇ ਬਸੇਰੇ, ਹੁਣ ਤੱਕ ਅਲੋਪ ਹੋ ਚੁੱਕੀਆਂ ਨੇ ਲਗਭਗ 1,430 ਪ੍ਰਜਾਤੀਆਂ
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਨੇ ਮੰਨਿਆ ਕਿ ਜੋ ਲਾਸ਼ ਪਾਰਕ ’ਚੋਂ ਮਿਲੀ ਉਸ ਦਾ ਕਤਲ ਵੀ ਅਸੀਂ ਤਿੰਨ ਜਣਿਆਂ ਨੇ ਰਲ ਕੇ ਕੀਤਾ ਹੈ ਅਤੇ ਉਸ ਕੋਲੋਂ 4500 ਰੁਪਏ ਲੁੱਟਣ ਦੀ ਨੀਅਤ ਨਾਲ ਕਤਲ ਕੀਤਾ ਸੀ। ਇਸ ਦੇ ਨਾਲ ਦੋ ਹੋਰ ਸਾਥੀਆਂ ਬਾਰੇ ਜਦੋਂ ਪਤਾ ਕੀਤਾ ਗਿਆ ਤਾਂ ਉਨ੍ਹਾਂ ਦੋ ਸਾਥੀਆਂ ਨੇ ਵੀ ਅੰਬਾਲੇ ਵਿਚ ਕਤਲ ਕੀਤਾ ਸੀ, ਜਿਸ ਕਰਕੇ ਉਥੋਂ ਦੀ ਪੁਲਸ ਨੇ ਦੋਨਾਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਸੀ। ਇਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਨੇ ਪ੍ਰੋਟਕਸ਼ਨ ਵਰੰਟ ’ਤੇ ਹਿਰਾਸਤ ਵਿਚ ਲੈ ਕੇ ਕਤਲ ਦੀ ਗੁੱਥੀ ਸੁਲਝਾਈ। ਇਨ੍ਹਾਂ ਤਿੰਨਾਂ ਵਿਅਕਤੀਆਂ ਕਮਲਜੀਤ ਸਿੰਘ (33), ਰਣਜੀਤ ਚੌਹਾਨ (21) ਰਮਨਦੀਪ ਰਮਨ (26) ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਸਮੇਂ ਥਾਣਾ ਮੁਖੀ ਹਰਕੀਰਤ ਸਿੰਘ ਅਤੇ ਚੌਂਕੀ ਇੰਚਾਰਜ ਗੁਰਮੁਖ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।