ਹੁਸ਼ਿਆਰਪੁਰ 'ਚ ਵਾਪਰੀ ਵੱਡੀ ਵਾਰਦਾਤ, 2 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
Monday, Feb 18, 2019 - 11:14 AM (IST)
ਹੁਸ਼ਿਆਰਪੁਰ/ਹਰਿਆਣਾ (ਵਰਿੰਦਰ ਪੰਡਿਤ, ਰੱਤੀ)— ਇਥੋਂ ਦੇ ਕਸਬਾ ਹਰਿਆਣਾ ਦੇ ਨੇੜੇ ਲੱਕੜ ਮੰਡੀ ਨੌਸ਼ਹਿਰਾ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੋਂ 2 ਨੌਜਵਾਨਾਂ ਦੀ ਬੇਰਹਿਮੀ ਨਾਲ ਕਟੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਸ ਘਟਨਾ ਬਾਰੇ ਅੱਜ ਸਵੇਰੇ ਉਸ ਸਮੇਂ ਪਤਾ ਲੱਗਾ ਜਦੋਂ ਲੱਕੜ ਮੰਡੀ ਦੇ ਸਟਾਫ ਨੇ ਦੋਵੇਂ ਲਾਸ਼ਾਂ ਨੂੰ ਦੇਖਿਆ। ਇਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ।ਇਹ ਦੋਵੇਂ ਨੌਜਵਾਨ ਲੱਕੜ ਕੱਟਣ ਦਾ ਕੰਮ ਕਰਦੇ ਸਨ ਅਤੇ ਬੀਤੀ ਸ਼ਾਮ ਕੰਮ ਤੋਂ ਛੁੱਟੀ ਕਰਕੇ ਘਰ ਜਾਣ ਲਈ ਨਿਕਲੇ ਸਨ। ਫਿਲਹਾਲ ਦੋਵੇਂ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਦੋਵੇਂ ਨੌਜਵਾਨਾਂ ਦਾ ਕਤਲ ਕਿਸੇ ਹੋਰ ਥਾਂ 'ਤੇ ਕੀਤਾ ਗਿਆ ਹੈ ਅਤੇ ਲਾਸ਼ਾਂ ਇਥੇ ਸੁੱਟ ਦਿੱਤੀਆਂ ਗਈਆਂ ਹਨ। ਮੌਕੇ 'ਤੇ ਪਹੁੰਚੇ ਥਾਣਾ ਹਰਿਆਣਾ ਦੇ ਐਡੀਸ਼ਨਲ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।